ਰੋਜ਼ਗਾਰ ਬਿਓਰੋ ਵੱਲੋਂ ਆਨਲਾਈਨ  ਕਾਊਸਲਿੰਗ

Barnala

ਬਰਨਾਲਾ, 27 ਅਗਸਤ
ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀ ਗੁਰਤੇਜ ਸਿੰਘ ਵੱਲੋਂ ਜੂਮ ਐਪ ’ਤੇ ਨੌਜਵਾਨਾਂ ਦੀ ਆਨਲਾਈਨ ਕਾਊਸਲਿੰਗ ਕੀਤੀ ਗਈ।
ਇਸ ਕਾਊਂਸਲਿੰਗ ਸੈਸ਼ਨ ਵਿੱਚ 40 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੀ ਕਾਊਂਸਲਿੰਗ ਦੌਰਾਨ ਕਰੀਅਰ ਕਾਊਂਸਲਰ ਮਿਸ ਸਾਹਿਬਾਨਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਵੱੱਲੋਂ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਰੋਜ਼ਗਾਰ ਬਿਓਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਜਿਵੇਂ  ਆਨਲਾਈਨ ਰਜਿਸਟ੍ਰੇਸ਼ਨ , ਆਨਲਾਈਨ ਪਲੇਸਮੈਂਟ ਕੈਂਪ, ਪੰਜਾਬ ਸਰਕਾਰ ਵੱਲੋਂ ਸਤੰਬਰ ਵਿੱਚ ਲਾਏ ਜਾ ਰਹੇ ਪਲੇਸਮੈਂਟ ਕੈਂਪਾਂ ਬਾਰੇ ਜਾਣਕਾਰੀ ਦਿੱਤੀ ਗਈ।