ਸਾਰੇ ਯੋਗ ਵਿਅਕਤੀ ਜਲਦੀ ਤੋਂ ਜਲਦੀ ਕੋਵਿਡ-19 ਟੀਕਾਕਰਨ ਕਰਵਾਉਣ-ਸਿਵਲ ਸਰਜਨ

ਆਓ ਕੋਰੋਨਾ ਦੇ ਖ਼ਿਲਾਫ ਮਿਲਕੇ ਲੜੀਏ, ਇੱਕ ਚੰਗੇ ਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਕਰੀਏ
ਤਰਨ ਤਾਰਨ, 07 ਅਪ੍ਰੈਲ :
ਵਿਸ਼ਵ ਸਿਹਤ ਸੰਗਠਨ ਵੱਲੋਂ ਹਰ ਸਾਲ 07 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ, ਇਸ ਲੜੀ ਨੂੰ ਅੱਗ ਤੋਰਦੇ ਹੋਏ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਵਿਸ਼ਵ ਸਿਹਤ ਦਿਵਸ ਸੰਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਡਾ. ਰੋਹਿਤ ਮਹਿਤਾ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਇਸ ਸਾਲ ਵਿਸ਼ਵ ਸਿਹਤ ਦਿਵਸ ਦਾ ਥੀਮ ਇੱਕ ਚੰਗੇ ਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਭਾਵ ਸਾਰੇ ਲੋਕ ਸਿਹਤਮੰਦ ਹੋਣ ।
ਇਸ ਸੰਬੰਧ ਵਿੱਚ ਡਾ. ਰੋਹਿਤ ਮਹਿਤਾ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ 45 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਵਿਅਕਤੀਆਂ ਦਾ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਅਤੇ ਕਿਸੇ ਵੀ ਵਿਆਕਤੀ ਨੂੰ ਜੇਕਰ ਬੁਖ਼ਾਰ, ਖਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਹੀ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾ ਸਕਦੇ ਹਨ ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ ਨੇ ਜਾਣਕਾਰੀ ਦਿੰਦੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਪੂਰਣ ਸੁਰੱਖਿਆ ਲਈ ਪੰਜ ਗੱਲਾਂ ਦਾ ਧਿਆਨ ਰੱਖੋ, ਸਹੀ ਢੰਗ ਨਾਲ ਮਾਸਕ ਪਹਿਣੋ, ਸਮੇਂ ਸਮੇਂ ਤੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਵੋ, ਘੱਟ ਤੋਂ ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾ ਕੇ ਰੱਖੋ, ਜੇਕਰ ਤੁਹਾਨੂੰ ਕੋਈ ਵੀ ਲੱਛਣ ਹੋਵੇ ਤਾਂ ਆਪਣਾ ਟੈੱਸਟ ਕਰਵਾਓ, ਜੇਕਰ ਤੁਹਾਨੂੰ ਕੋਈ ਲੱਛਣ ਹੈ ਤਾਂ ਤੁਰੰਤ ਖ਼ੁਦ ਨੂੰ ਵੱਖਰਾ ਰੱਖੋ । ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਦੇਵ ਸਿੰਘ ਰੰਧਾਵਾ ਪੱਖੋਕੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਬਿਮਾਰੀ ਨਾਲ ਹੋਣ ਵਾਲੀ ਮੌਤਾਂ ਦਾ 80% ਹਿੱਸਾ 45 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਦਾ ਹੈ । ਇਸ ਲਈ 45 ਸਾਲ ਤੋਂ ਉੱਪਰ ਦੇ ਜ਼ਿਲ੍ਹਾ ਵਾਸੀਆ ਨੂੰ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ।