ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੋਰੋਨਾ ਟੈਸਟਿੰਗ ਅਤੇ ਵੈਕਸੀਨ ਲਗਾਉਣ ਦੀ ਮੁਹਿੰਮ ਜਾਰੀ

ਗੁਰਦਾਸਪੁਰ, 25 ਮਈ, 2021 (     ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜਿਲੇ ਅੰਦਰ ਅਤੇ ਖਾਸਕਰਕੇ ‘ਕੋਰੋਨਾ ਮੁਕਤ ਪਿੰਡ ਅਭਿਆਨ ’ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕੋਵਿੰਡ ਵਿਰੋਧੀ ਵੈਕਸੀਨ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵਲੋਂ ਪਿੰਡ ਵਾਸੀਆਂ ਨੂੰ ਜਿਥੇ ਬਿਮਾਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਉਸਦੇ ਨਾਲ ਘਰ-ਘਰ ਵਿਜ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਟੀਮਾਂ ਵਲੋਂ ਕੋਵਿਡ ਬਿਮਾਰੀ ਦੇ ਲੱਛਣ ਜਿਵੇ ਬੁਖਾਰ, ਜੁਕਾਮ, ਖੰਘ, ਸਰੀਰ ਦਰਦ ਆਦਿ ਹੋਵੇ ਵਿਅਕਤੀਆਂ ਦਾ ਟੈਸਟ ਕੀਤਾ ਜਾ ਰਿਹਾ ਹੈ ਅਤੇ ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।

ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬਿਮਾਰੀ ਤੋਂ ਬਚਣ ਲਈ ਸਹੀ ਤਰੀਕੇ ਨਾਲ ਮਾਸਕ ਪਹਿਨਣ, ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਵਾਰ-ਵਾਰ ਹੱਥਾਂ ਨੂੰ ਚੰਗੀ ਤਰਾਂ ਸਾਬੁਣ ਨਾਲ ਧੋਤਾ ਜਾਵੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਹੁਤ ਜਰੂਰੀ ਪੈਣ ਕਰਕੇ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ ਤੇ ਬਾਹਰ ਜਾਣ ਸਮੇਂ ਮਾਸਕ ਪਹਿਨਣਾ ਨਾ ਭੁੱਲੋ।