ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਿਖੇ ਬੇਸਿਕ ਕੰਪਿਊਟਰ ਕੋਰਸ ਦੇ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਦਸੰਬਰ 2024

ਰੂਪਨਗਰ, 3 ਦਸੰਬਰ 2024 
ਜਿਲ੍ਹਾ ਰੱਖਿਆ ਭਲਾਈ ਅਫ਼ਸਰ ਰੂਪਨਗਰ (ਰਿਟਾ) ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ, ਰੂਪਨਗਰ ਵਲੋਂ ਇਲਾਕੇ ਦੇ ਬੱਚਿਆਂ ਲਈ 03 ਮਹੀਨੇ ਦਾ (ਆਈ.ਐਸ.ਓ ਸਰਟੀਫਾਈਡ) ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੇ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਦਸੰਬਰ 2024 ਹੈ।
ਉਨ੍ਹਾਂ ਦੱਸਿਆ ਕਿ ਕੋਰਸ ਵਿੱਚ ਐਮ.ਐਸ ਆਫਿਸ, ਐਮਐਸ ਐਕਸਲ, ਪਾਵਰ ਪੁਆਇੰਟ, ਪ੍ਰਿਟਿੰਗ, ਸਕੈਨਿੰਗ, ਅਤੇ ਈ- ਮੇਲਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੀ ਕੰਪਿਊਟਰ ਲੈਬ ਆਧੁਨਿਕ ਉਪਕਰਨਾਂ ਨਾਲ ਲੈਸ ਹੈ। ਇੱਥੇ ਸਾਰੇ ਵਿਦਿਆਰਥੀਆਂ ਲਈ ਲਿਖਤੀ ਪੜਾਈ ਦੇ ਨਾਲ- ਨਾਲ ਪ੍ਰੈਕਟੀਕਲ ਕਲਾਸਾਂ ਤੇ ਖਾਸ ਧਿਆਨ ਦਿੱਤਾ ਜਾਂਦਾ ਹੈ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਤੇ ਉਹਨਾਂ ਦੇ ਆਸ਼ਰਿਤਾਂ /ਐਸ ਸੀ ਦੇ ਨਾਲ ਨਾਲ ਹੋਰਨਾਂ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਵੀ ਵਿਚਾਰਿਆ ਜਾਵੇਗਾ। ਇਸ ਕੋਰਸ ਵਿੱਚ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ। ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ (ਆਈ.ਐਸ.ਓ ਸਰਟੀਫਾਈਡ 9001:2008 ) ਸਰਟੀਫਿਕੇਟ ਦਿੱਤਾ ਜਾਵੇਗਾ।
ਇਹਨਾਂ ਕੋਰਸਾਂ ਵਿੱਚ ਦਾਖਲੇ ਸੰਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ ਨੰ: 01881-295141, 8557067421 ਉਤੇ ਸੰਪਰਕ ਕੀਤਾ ਜਾ ਸਕਦਾ ਹੈ।