ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਪੋਸਟਰ ਮੇਕਿੰਗ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ
ਤਰਨ ਤਾਰਨ, 08 ਅਕਤੂਬਰ: 
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚ ਪੋਸਟਰ ਮੇਕਿੰਗ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।
 ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ `ਚ ਚੱਲ ਰਹੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ `ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰੀ ਸਤਿਨਾਮ ਸਿੰਘ ਬਾਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸ੍ਰੀ ਵਰਿੰਦਰ ਕੁਮਾਰ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਪੋਸਟਰ ਮੁਕਾਬਲੇ `ਚ ਸਰਬਜੀਤ ਕੌਰ ਪੁੱਤਰੀ ਚਰਨਜੀਤ ਸਿੰਘ ਸਸਸ ਮੀਆਂਵਿੰਡ ਦੇ ਵਿਦਿਆਰਥੀ ਨੇ ਪਹਿਲਾ, ਗੁਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਸਸਸ ਰਟੌਲ ਨੇ ਦੂਸਰਾ ਤੇ ਕੇਤਨ ਸ਼ਰਮਾ ਪੁੱਤਰ ਕਮਲਦੀਪ ਸ਼ਰਮਾ ਸਹਸ ਤਖਤੂ ਚੱਕ ਨੇ ਤੀਸਰਾ, ਮਿਡਲ ਵਿੰਗ ਦੇ ਮੁਕਾਬਲੇ `ਚ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਸਸਸ ਝਾਮਕੇ ਖੁਰਦ ਦੇ ਵਿਦਿਆਰਥੀ ਨੇ ਪਹਿਲਾ, ਰਾਜਵਿੰਦਰ ਕੌਰ ਪੁੱਤਰ ਬਲਵਿੰਦਰ ਸਿੰਘ ਸਸਸ ਕੱਲਾ ਨੇ ਦੂਸਰਾ ਤੇ ਨਵਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਸਸਸ ਲੜਕੇ ਤਰਨ ਤਾਰਨ ਨੇ ਤੀਸਰਾ, ਪ੍ਰਾਇਮਰੀ ਵਰਗ ਦੇ ਮੁਕਾਬਲੇ `ਚ ਰਾਜਬੀਰ ਸਿੰਘ ਪੁੱਤਰ ਪਰਮਜੀਤ ਸਿੰਘ ਸ ਐ ਸ ਭੈਣੀ ਮੱਟੂਆਂ ਦੇ ਵਿਦਿਆਰਥੀ ਨੇ ਪਹਿਲਾ, ਸਿਮਰਨਜੀਤ ਕੌਰ ਪੁੱਤਰੀ ਬਲਦੇਵ ਸਿੰਘ ਸ ਐ ਸ ਜਵੰਦਪੁਰ ਨੇ ਦੂਸਰਾ ਤੇ  ਸੁਖਮਨਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ ਸ ਐ ਸ ਮੁਗਲਵਾਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿਚ ਮਿਡਲ ਵਰਗ ਵਿਚ ਸੰਤੋਸ਼ੀ ਪੁੱਤਰੀ ਸ਼ੇਸ਼ਰਾਜ ਸਹਸ ਅਲਗੋਂ ਕੋਠੀ ਨੇ ਪਹਿਲਾ ਅਤੇ ਜਸਮੀਤ ਕੌਰ ਪੁੱਤਰੀ ਜਸਵੰਤ ਸਿੰਘ ਸਸਸ ਕੰ ਸ਼ਾਹਬਾਜ਼ਪੁਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਸ਼੍ਰੀਮਤੀ ਅਨੁਰੂਪ ਬੇਦੀ ਅਤੇ ਨੋਡਲ ਅਫਸਰ (ਸੈ.) ਸ੍ਰੀ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ `ਚ ਸਕੂਲ ਮੁਖੀਆਂ, ਅਧਿਆਪਕਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਰਨ ਤਾਰਨ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।