-ਕੈਬਨਿਟ ਮੰਤਰੀ ਨੇ ਵਾਰਡ ਨੰਬਰ 10 ਦੀ ਆਕਾਸ਼ ਕਲੋਨੀ ’ਚ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਹੁਸ਼ਿਆਰਪੁਰ, 20 ਅਕਤੂਬਰ :
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਵਾਏ ਜਾਣਗੇ। ਉਹ ਵਾਰਡ ਨੰਬਰ 10 ਆਕਾਸ਼ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹੈ ਕਿ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣ।
ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਉਪਲਬੱਧ ਕਰਵਾ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਬੁਨਿਆਦੀ ਸੁਵਿਧਾਵਾਂ ਤੋਂ ਵੰਚਿਤ ਨਾ ਹੋਣਾ ਪਵੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਲੀਆਂ ਦੇ ਨਿਰਮਾਣ ਕਾਰਜ ਵਿੱਚ ਗੁਣਵੱਤਾ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਖੁੱਦ ਜਾ ਕੇ ਕੰਮ ਦੀ ਗੁਣਵੱਤਾ ਦਾ ਨਿਰੀਖਣ ਕਰਨਗੇ ਅਤੇ ਇਕ ਵਿਸ਼ੇਸ਼ ਟੀਮ ਤੋਂ ਇਸ ਪੂਰੇ ਕਾਰਜ ਦੀ ਨਿਰਗਾਨੀ ਵੀ ਕਰਵਾਉਣਗੇ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ‘ਸਰਬੱਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ ਜੋ ਕਿ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ ਅਤੇ ਇਹ ਯੋਜਨਾ ਸ਼ੁਰੂ ਕਰਕੇ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਲੱਖਾਂ ਪਰਿਵਾਰਾਂ ਦਾ 5 ਲੱਖ ਰੁਪਏ ਪ੍ਰਤੀ ਪਰਿਵਾਰ ਸਿਹਤ ਬੀਮਾ ਕੀਤਾ ਗਿਆ ਹੈ ਜੋ ਕਿ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ।
ਇਸ ਮੌਕੇ ’ਤੇ ਖੁਸ਼ਵੀਰ ਸਿੰਘ, ਜਗੀਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੱਧੂ, ਇਕਬਾਲ ਅਰੋੜਾ, ਸਵਿਤਾ ਸ਼ਰਮਾ, ਬਬਿਤਾ, ਦਰਸ਼ਨਾ ਦੇਵੀ, ਮਨਜੀਤ ਆਦਿ ਵੀ ਹਾਜ਼ਰ ਸਨ।

English





