ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ: ਜ਼ਿਲਾ ਮੈਜਿਸਟ੍ਰੇਟ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਅਸਲਾਧਾਰਕਾਂ ਨੂੰ ਆਪਣਾ ਅਸਲਾ 7 ਫਰਵਰੀ ਤੱਕ ਜਮਾਂ ਕਰਾਉਣ ਦੇ ਆਦੇਸ਼
ਬਰਨਾਲਾ,  1 ਫਰਵਰੀ
ਜ਼ਿਲਾ ਬਰਨਾਲਾ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲੇ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਅਨੁਸਾਰ ਜਾਰੀ ਹੁਕਮਾਂ ਤਹਿਤ ਅਸਲਾਧਾਰੀ ਆਪਣਾ ਆਪਣਾ ਅਸਲਾ 7 ਫਰਵਰੀ ਨੂੰ ਸ਼ਾਮ 5 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਹਰ ਹਾਲ ਵਿਚ ਜਮਾਂ ਕਰਵਾਉਣ। ਮਿੱਥੇ ਸਮੇਂ ਤੱਕ ਅਸਲਾ ਜਮਾਂ ਨਾ ਕਰਵਾਉਣ ਦੀ ਸੂਰਤ ਵਿੱਚ ਜ਼ਾਬਤਾ ਫੌਜਦਾਰੀ ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।
ਇਨਾਂ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਆਖਿਆ ਕਿ ਚੋਣ ਕਮਿਸ਼ਨ, ਪੰਜਾਬ ਰਾਜ, ਚੰਡੀਗੜ ਵੱਲੋਂ ਐਲਾਨੇ ਪ੍ਰੋਗਰਾਮ ਮੁਤਾਬਕ ਪੰਜਾਬ ਰਾਜ ਵਿਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 14 ਫਰਵਰੀ 2021 ਨੂੰ ਹੋਣੀਆਂ ਤੈਅ ਹੋਈਆਂ ਹਨ। ਇਸ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਅਸਲਾਧਾਰਕਾਂ ਨੂੰ ਅਸਲਾ ਜਮਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ 21 ਫਰਵਰੀ ਤੱਕ ਲਾਗੂ ਰਹਿਣਗੇ।