ਜ਼ਿਲਾ ਰੈਡ ਕ੍ਰਾਸ ਸੁਸਾਇਟੀ ਦਫਤਰ ਵਿਖੇ ਟੀਕਾਕਰਨ ਕੈਂਪ

*ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਵਾਈ ਵੈਕਸੀਨ

ਬਰਨਾਲਾ, 16 ਅਪਰੈਲ
ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਤਹਿਤ ਕੈਂਪ ਜਾਰੀ ਹਨ।
ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਦਫਤਰਾਂ ਵਿਚ ਕੈਂਪ ਲਾ ਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੈਕਸੀਨ ਲਾਈ ਜਾ ਰਹੀ ਹੈ। ਇਸ ਤਹਿਤ ਦਫਤਰ ਰੈਡ ਕ੍ਰਾਸ ਸੁਸਾਇਟੀ ਬਰਨਾਲਾ ਵਿਖੇ ਵੀ ਵੈਕਸੀਨੇਸ਼ਨ ਕੈਂਪ ਜਾਰੀ ਹੈ। ਅੱਜ ਵੱਡੀ ਗਿਣਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕਰੋਨਾ ਵਾਇਰਸ ਵਿਰੁੱਧ ਟੀਕਾਕਰਨ ਕਰਵਾਇਆ।
ਜ਼ਿਲਾ ਟੀਕਾਕਰਨ ਅਫਸਰ ਰਜਿੰਦਰ ਸਿੰਗਲਾ ਨੇ ਦੱਸਿਆ ਕਿ ਇਸ ਮੁਹਿੰਮ ਤੱਕ ਭਲਕੇ 17 ਅਪਰੈਲ ਨੂੰ ਸਦਰ ਬਾਜ਼ਾਰ ਬਰਨਾਲਾ ਵਿਖੇ ਮੋਬਾਈਲ ਯੂਨਿਟ ਰਾਹੀਂ ਟੀਕਾਕਰਨ ਕੈਂਪ ਲਾਇਆ ਜਾਵੇਗਾ। ਉਨਾਂ ਫਰੰਟ ਲਾਈਨ ਵਰਕਰਾਂ ਅਤੇ 45 ਸਾਲ ਤੋਂ ਉਪਰ ਉਮਰ ਦੇ ਸਾਰੇ ਦੁਕਾਨਦਾਰ, ਵਪਾਰੀਆਂ ਤੇ ਸ਼ਹਿਰ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।