ਬਲਾਕ ਪੱਧਰ ‘ਤੇ ਕਾਨੂੰਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਹੋਰ ਪੜ੍ਹੋ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਜਾਗਰੂਕਤਾ ਪ੍ਰਚਾਰ ਵੈਨ ਰਾਹੀਂ ਇਨ੍ਹਾਂ ਬਲਾਕ ਤੇ ਪਿੰਡਾਂ ‘ਚ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਲੋਕਾਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ ਅਤੇ ਵਜੀਫਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 1038 ਪਿੰਡਾਂ ‘ਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਲਈ ਇਸ ਮੁਹਿੰਮ ਤਹਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ, ਟੋਲ ਫਰੀ ਨੰਬਰ 1968, ਮੀਡੀਏਸ਼ਨ ਦੇ ਲਾਭ ਅਤੇ 11 ਦਸੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ।
ਫੋਟੋ ਕੈਪਸ਼ਨ- ਕਾਨੂੰਨੀ ਜਾਗਰੂਕਤਾ ਲਈ ਪ੍ਰਚਾਰ ਕੀਤੇ ਜਾਣ ਦੀ ਤਸਵੀਰ।

English






