ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਸਕੂਲ ਪੱਧਰ ‘ਤੇ ਜਾ ਕੇ ਬੱਚਿਆਂ ਨਾਲ ਜਾਗਰੂਕਤਾ ਬਾਰੇ ਕੀਤੀ ਗੱਲਬਾਤ।

ਨੈਸਨਲ ਅਚੀਵਮੈਂਟ ਸਰਵੇਖਣ ਵਿੱਚ ਜ਼ਿਲ੍ਹਾ ਪਠਾਨਕੋਟ ਨੂੰ ਮੋਹਰੀ ਬਣਾਉਣਾ ਹੈ ਮਿਸਨ
ਪਠਾਨਕੋਟ, 23 ਅਗਸਤ 2021 ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜਾ ਲੈਣ ਦੇ ਉਦੇਸ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਬਲਦੇਵ ਰਾਜ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਜਿਲ੍ਹਾ ਸਿੱਖਿਆ ਅਫਸਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਗੁੱਜਰਾ, ਤਲਵਾੜਾ ਜੱਟਾਂ, ਨਲੂੰਗਾ, ਕੌਂਤਰਪੁਰ, ਫੁਲੜਾ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜਟ ਕੀਤੀ ਗਈ।
ਇਸ ਵਿਜ਼ਟ ਦੇ ਦੌਰਾਨ ਉਨ੍ਹਾਂ ਵੱਲੋ ਵਿਭਾਗ ਵੱਲੋਂ ਭੇਜੀਆਂ ਗ੍ਰਾਂਟਾਂ ਦੀ ਵਰਤੋਂ ਬਾਰੇ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਪੈਡਿੰਗ ਕੰਮਾਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਜਲਦ ਪੂਰਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਵੱਲੋਂ ਵਿਸੇਸ ਤੌਰ ਤੇ ਨੈਸਨਲ ਅਚੀਵਮੈਂਟ ਸਰਵੇ ਬਾਰੇ ਵਿਸਥਾਰ ਨਾਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੈਸ ਆਧਾਰਿਤ ਪ੍ਰਸਨਾਂ ਸਬੰਧੀ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਬਲੈਕ ਬੋਰਡ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਸਿੱਖਿਆ ਪੱਧਰ ਦੀ ਜਾਂਚ ਕੀਤੀ। ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਦਾਖਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ ਗਈ ਅਤੇ ਸਕੂਲ ਦੀ ਦਿੱਖ ਨੂੰ ਸਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖਿਆ ਖੇਤਰ ਵਿੱਚ ਕੀਤੀ ਵਧੀਆ ਕਾਰਗੁਜਾਰੀ ਲਈ ਉਹਨਾਂ ਦੀ ਸਲਾਘਾ ਕੀਤੀ ਗਈ। ਇਸ ਮੌਕੇ ਤੇ ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
ਫੋਟੋ ਕੈਪਸਨ:- ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਬੱਚਿਆਂ ਨੂੰ ਨੈਸ ਸਬੰਧੀ ਪ੍ਰਸਨ ਪੁੱਛਦੇ ਹੋਏ।