ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ
ਜ਼ਿਲ੍ਹੇ ’ਚ ਹੁਣ ਤੱਕ 119494 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ, 118739 ਮੀਟ੍ਰਿਕ ਟਨ ਕੀ ਹੋਈ ਖਰੀਦ
ਕਿਸਾਨਾ ਨੂੰ 152.54 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ’ਚ ਹੋਈ ਸਿੱਧੀ ਅਦਾਇਗੀ
ਹੁਸ਼ਿਆਰਪੁਰ, 23 ਅਪ੍ਰੈਲ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦੇ ਸਹਿਯੋਗ ਨਾਲ ਨਿਰਵਿਘਨ ਕਣਕ ਦੀ ਖਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਕਟਾਈ ਦੇ ਸਮੇਂ ਵਿੱਚ ਬਦਲਾਅ ਕਰਦਿਆਂ ਹੋਇਆ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸੇ ਸਮੇਂ ’ਤੇ ਆਪਣੀ ਫ਼ਸਲ ਦੀ ਕਟਾਈ ਕਰਨ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਬਾਰਸ਼ ਤੋਂ ਬਚਾਉਣ ਦੇ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਤਰਪਾਲਾਂ ਦੀ ਪੂਰੀ ਵਿਵਸਥਾ ਹੈ ਅਤੇ ਇਸੇ ਸਬੰਧੀ ਵਿੱਚ ਕਿਤੇ ਵੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਬਾਰਸ਼ ਦੇ ਕਾਰਨ ਲਿਫਟਿੰਗ ਦੇ ਕੰਮ ਵਿੱਚ ਦੇਰੀ ਹੋਈ ਸੀ, ਜੋ ਕਿ ਉਹ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਉਨ੍ਹਾਂ ਦੇ ਖੇਤਾਂ ਵਿੱਚ ਬਾਰਸ਼ ਦੇ ਕਾਰਣ ਗਿੱਲੀ ਹੋ ਗਈ ਹੈ, ਉਹ ਮੰਡੀਆਂ ਵਿੱਚ ਕਣਕ ਲਿਆਉਣ ਵਿੱਚ ਜਲਦਬਾਜੀ ਨਾ ਕਰਨ ਅਤੇ ਆਪਣੀ ਫ਼ਸਲ ਨੂੰ ਸੁਕਾ ਕੇ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਇਤਜ਼ਾਰ ਨਾ ਕਰਨਾ ਪਵੇ।
ਅਪਨੀਤ ਰਿਆਤ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 119494 ਮੀਟ੍ਰਿਕ ਅਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਵੱਖ-ਵੱਖ ਏਜੰਸੀਆਂ ਵਲੋਂ 118739 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 24179 ਮੀਟ੍ਰਿਕ ਟਨ, ਮਾਰਕਫੈਡ ਵਲੋਂ 32076, ਪਨਸਪ ਵਲੋਂ 24287, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 14422, ਅਤੇ ਐਫ.ਸੀ.ਆਈ ਵਲੋਂ 23765 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 152.54 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਤੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਦੇ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।

English





