ਜ਼ਿਲ੍ਹੇ ’ਚ ਹੋਈ ਹੁਣ ਤੱਕ 183992 ਮੀਟ੍ਰਿਕ ਟਨ ਕਣਕ ਦੀ ਆਮਦ, 183354 ਮੀਟ੍ਰਿਕ ਟਨ ਕੀ ਹੋਈ ਖਰੀਦ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਨਿਰਧਾਰਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ’ਚ ਨਾ ਲਿਆਉਣ ਦੀ ਕੀਤੀ ਅਪੀਲ
ਕਿਸਾਨਾਂ ਨੂੰ 261.49 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ’ਚ ਹੋਈ ਸਿੱਧੀ ਅਦਾਇਗੀ
ਹੁਸ਼ਿਆਰਪੁਰ, 28 ਅਪ੍ਰੈਲ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਅਤੇ ਵੇਚੀ ਗਈ ਫ਼ਸਲ ਦੀ ਅਦਾਇਗੀ ਸਬੰਧੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 183392 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ  ਏਜੰਸੀਆਂ ਵਲੋਂ 183392 ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 261.49 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਨਗਰੇਨ ਵਲੋਂ 40331 ਮੀਟ੍ਰਿਕ ਟਨ, ਮਾਰਕਫੈਡ ਵਲੋਂ 42032, ਪਨਸਪ ਵਲੋਂ 33543, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 26120 ਅਤੇ ਐਫ.ਸੀ.ਆਈ ਵਲੋਂ 41318 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਨਗਰੇਨ ਵਲੋਂ ਹੁਣ ਤੱਕ 67.54 ਕਰੋੜ ਰੁਪਏ, ਮਾਰਕਫੈਡ ਵਲੋਂ 76.64 ਕਰੋੜ ਰੁਪਏ, ਪਨਸਪ ਵਲੋਂ 55.84 ਕਰੋੜ ਰੁਪਏ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 40.47 ਕਰੋੜ ਰੁਪਏ ਅਤੇ ਐਫ.ਸੀ.ਆਈ ਵਲੋਂ 21 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ  72 ਘੰਟੇ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉੁਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਕਣਕ ਦੀ ਸੰਭਾਲ ਦੇ ਲਈ ਸਾਰੇ ਜ਼ਰੂਰੀ ਪ੍ਰਬੰਧ ਪਹਿਲਾ ਹੀ ਕਰ ਲਏ ਗਏ ਹਨ।
ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਧਾਰਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਵਿਡ-19 ਦੇ ਪ੍ਰਭਾਵ ਨੂੰਫੈਲਣ ਤੋਂ ਰੋਕਣ ਦੇ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਣ, ਕਿਸਾਨਾਂ ਅਤੇ ਮਜ਼ਦੂਰਾਂ ਦੇ ਲਈ ਮਾਸਕ ਅਤੇ ਸੈਨੇਟਾਈਜਰ ਦੀ ਸੁਵਿਧਾ ਯਕੀਨੀ ਬਣਾਈ ਜਾ ਰਹੀ ਹੈ।