ਪੁਰਾਣੇ ਵਰਕਰ ਆਮ ਆਦਮੀ ਪਾਰਟੀ ਦੀ ਰੀੜ੍ਹ ਦੀ ਹੱਡੀ ਉਨ੍ਹਾਂ ਨੂੰ ਬਣਦਾ ਸਨਮਾਨ ਹਮੇਸ਼ਾ ਦਿੱਤਾ ਜਾਏਗਾ- ਜਰਨੈਲ ਸਿੰਘ
ਸਾਰੇ ਵਰਕਰ ਮਿਲ ਕੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ
ਫਤਹਿਗੜ੍ਹ ਸਾਹਿਬ, 23 ਜੂਨ 2021
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਰਣਦੀਪ ਸਿੰਘ ਸੋਢੀ ਨੂੰ ਮਿਲਣ ਫਤਹਿਗਡ੍ਹ ਸਾਹਿਬ ਪਹੁੰਚੇ। ਰਣਦੀਪ ਸਿੰਘ ਸੋਢੀ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਹਨ ਅਤੇ ਉਨ੍ਹਾਂ ਨੇ 2014 ਦੀਆਂ ਲੋਕ ਸਭਾ
ਚੋਣਾਂ ਸਮੇਂ ਪਾਰਟੀ ਲਈ ਦਿਨ ਰਾਤ ਕਾਰਜ ਕੀਤਾ ਸੀ। ਉਸ ਪਿੱਛੋਂ ਉਨ੍ਹਾਂ ਦਾ ਜੁੱਤਿਆਂ ਦਾ ਵਪਾਰ ਖਰਾਬ ਹੋਣ ਕਾਰਨ ਮਾਲੀ ਹਾਲਤ ਠੀਕ ਨਾ ਰਹੀ ਜਿਸ ਕਾਰਨ ਅੱਜ ਕੱਲ੍ਹ ਉਹ ਸਰਦਾਰ ਜੀ ਫਾਸਟ ਫੂਡ ਨਾਮ ਦਾ ਠੇਲਾ ਲਗਾ ਰਹੇ ਹਨ। ਇਸ ਮੌਕੇ ਰਣਦੀਪ ਸਿੰਘ ਸੋਢੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਪਾਰਟੀ ਨੂੰ ਦੇਣ ਦਾ ਪ੍ਰਣ ਲਿਆ ਗਿਆ।
ਇਸ ਮੌਕੇ ਬੋਲਦਿਆਂ ਜਰਨੈਲ ਸਿੰਘ ਨੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੁਰਾਣੇ ਵਾਲੰਟੀਅਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਪਾਰਟੀ ਹਮੇਸ਼ਾਂ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਉਨ੍ਹਾਂ ਨਾਲ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਮੀਡੀਆ ਦੇ ਰਾਹੀਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਾਰਟੀ ਦੇ ਪੁਰਾਣੇ ਆਗੂ ਰਣਦੀਪ ਸੋਢੀ ਮਾੜੇ ਵਿੱਤੀ ਹਾਲਤਾ ਵਿੱਚੋਂ ਲੰਘ ਰਹੇ ਹਨ ਅਤੇ ਹੁਣ ਪਹਿਲਾਂ ਵਾਂਗ ਆਮ ਆਦਮੀ ਪਾਰਟੀ ਲਈ ਸਮਾਂ ਨਹੀਂ ਕੱਢ ਪਾ ਰਹੇ ਤਾਂ ਉਹ ਸੋਢੀ ਨੂੰ ਮਿਲਣ ਲਈ ਪਹੁੰਚੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਜੂਦ ਹੀ ਆਮ ਲੋਕਾਂ ਦਾ ਇਕੱਠੇ ਹੋ ਕੇ ਸੰਘਰਸ਼ ਕਰਨਾ ਹੈ ਅਤੇ ਇਸ ਵਿਚ ਹਰ ਵਿਅਕਤੀ ਇਕੋ ਜਿੰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਅਜਿਹੇ ਵਰਕਰਾਂ ਦਾ ਸਾਥ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਜੋ ਕਿਸੇ ਨਾ ਕਿਸੇ ਗੱਲ ਤੋਂ ਪਾਰਟੀ ਤੋਂ
ਨਾਰਾਜ਼ ਹੋ ਗਏ ਸਨ ਇਕ ਵਾਰ ਫਿਰ ਪਾਰਟੀ ਵਿਚ ਕਰ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਆਮ ਲੋਕਾਂ ਦੀ ਇੱਕੋ ਇਕ ਉਮੀਦ ਆਮ ਆਦਮੀ ਪਾਰਟੀ ਹੈ।
ਮੌਜੂਦਾ ਕੈਪਟਨ ਸਰਕਾਰ ਉੱਤੇ ਵਰ੍ਹਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਪੰਜਾਂ ਸਾਲਾਂ ਵਿਚ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਅਤੇ ਸਾਲ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੇ ਸਹਿਯੋਗ ਨਾਲ ਮੁੱਦਿਆਂ ਨੂੰ ਚੁੱਕੇਗੀ ਅਤੇ ਇਕ ਨਵੇਂ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਰ ਛੋਟੇ ਵੱਡੇ ਵਰਕਰ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਸਭ ਨੂੰ ਨਾਲ ਲੈ ਕੇ ਚੱਲੇਗੀ।

English






