—ਢੀਂਗਾਂਵਾਲੀ ਪਿੰਡ ਵਿਚ ਕੀਤੀ ਜਨ ਸੁਣਵਾਈ, ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ
ਅਬੋਹਰ ਫਾਜਿਲ਼ਕਾ, 5 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਕੰਮ ਆਮ ਲੋਕਾਂ ਦੀ ਬਿਹਤਰੀ ਲਈ ਕਰ ਰਹੀ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਢੀਂਗਾਂ ਵਾਲੀ ਵਿਚ ਜਨ ਸੁਣਵਾਈ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਖੀ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਇਸ ਪਿੰਡ ਵਿਚ ਵਿਕਾਸ ਕਾਰਜਾਂ ਦੀ ਸੁਰੂਆਤ ਕਰਵਾਉਣ ਅਤੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਸੁਣਨ ਲਈ ਪੁੱਜੇ ਸਨ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਵਿਚ 32 ਲੱਖ 46 ਹਜਾਰ ਦੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ।
ਵਿਧਾਇਕ ਨੇ ਇਸ ਮੌਕੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰ ਪ੍ਰਕਾਰ ਦੀ ਸਹੁਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਸਰਕਾਰ ਵੱਲੋਂ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਜਿੰਨ੍ਹਾਂ ਦੇ ਇਹ ਕਾਰਡ ਹਾਲੇ ਨਹੀਂ ਬਣੇ ਹਨ ਉਹ ਇਹ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਵੀ ਸਿਹਤ ਸਮੱਸਿਆ ਸਮੇਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪਰਿਵਾਰ ਨੂੰ ਮਿਲ ਸਕੇ।
ਵਿਧਾਇਕ ਨੇ ਆਖਿਆ ਕਿ ਬੱਲੂਆਣਾ ਪੇਂਡੂ ਹਲਕਾ ਹੈ ਅਤੇ ਪਿੱਛਲੀਆਂ ਸਰਕਾਰ ਨੇ ਇਸ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਜਦ ਕਿ ਹੁਣ ਸੂੁਬਾ ਸਰਕਾਰ ਵੱਲੋਂ ਖੁਲਦਿਲੀ ਨਾਲ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ।
ਇਸ ਮੌਕੇ ਮਹਾਂਵੀਰ ਸੇਵਟਾ, ਸੰਦੀਪ ਸੇਵਟਾ, ਬਲਾਕ ਪ੍ਰਧਾਨ ਚਰਨਜੀਤ ਸਿੰਘ ਤੇ ਅੰਗਰੇਜ ਸਿੰਘ ਬਰਾੜ, ਧਰਮਵੀਰ ਗੋਦਾਰਾ ਅਤੇ ਸਮੂਚੀ ਲੀਡਰਸਿ਼ਪ ਹਾਜਰ ਸੀ।

English






