ਸਿਹਤ ਵਿਭਾਗ ਨੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੀਤੇ

ਫਾਜ਼ਿਲਕਾ, 6 ਅਕਤੂਬਰ:
 ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ.ਖੁਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਦੀਵਾਨ ਖੇੜਾ ਅਤੇ ਪਿੰਡ ਕੋਇਲ ਖੇੜਾ ਵਿਖੇ ਦੁਕਾਨਾਂ ਤੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ | ਇਸ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡਾਂ ਦੀਵਾਨ ਖੇੜਾ ਅਤੇ ਕੋਇਲ ਖੇੜਾ ਵਿਖੇ ਤੰਬਾਕੂ ਪਦਾਰਥਾਂ ਦੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਦੁਕਾਨਾਂ ‘ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ‘ਤੇ ਪੂਰਨ ਪਾਬੰਦੀ ਹੈ ਅਤੇ ਅਜਿਹਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ |

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਵਾਨ ਖੇੜਾ ਦੇ ਸਕੂਲ ਪ੍ਰਿੰਸੀਪਲ ਦੇ ਨਾਲ-ਨਾਲ ਬੱਚਿਆਂ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮ.ਪੀ.ਐਚ.ਡਬਲਿਊ ਮੇਲ ਕਵਲਜੀਤ ਸਿੰਘ, ਜਗਦੀਸ਼ ਕੁਮਾਰ, ਅਮਿਤ ਕੁਮਾਰ ਸ਼ਾਮਲ ਸਨ।