ਡੀ.ਈ.ਓ. ਨਵੇਂ ਦਾਖਲੇ ਸੰਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਲਈ ਯੋਜਨਾਬੰਦ ਤਰੀਕੇ ਨਾਲ ਕੰਮ ਕੀਤਾ ਜਾਵੇ : ਸੁਰਜੀਤਪਾਲ

ਗੁਰਦਾਸਪੁਰ 17 ਅਪ੍ਰੈਲ ( )

ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਸੁਰਜੀਤਪਾਲ ਵੱਲੋਂ ਬਲਾਕ ਨੋਡਲ ਅਫ਼ਸਰਾਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਸੈਕੰ: ਦੀ ਦੋ ਪੜ੍ਹਾਵਾਂ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਡੀ.ਈ.ਓ. ਸੁਰਜੀਤਪਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆ ਦਾ ਦਾਖਲਾ ਵਧਾਉਣ ਲਈ ਯੋਜਨਾਬੰਦ ਤਰੀਕੇ ਨਾਲ ਕੰਮ ਕੀਤਾ ਜਾਵੇ। ਇਸ ਲਈ ਉਨ੍ਹਾਂ ਵੱਲੋਂ ਇਸ ਮੁਹਿੰਮ ਦੀ ਹੋਰ ਰਫ਼ਤਾਰ ਤੇਜ ਕਰਨ ਲਈ ਉਨ੍ਹਾਂ ਵੱਲੋਂ ਬਲਾਕ ਪੱਧਰ ਤੇ ਜਲਦ ਹੀ ਦਾਖਲਾ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਸਮਾਜਿਕ ਭਾਈਚਾਰੇ ਤੇ ਬੱਚਿਆ ਦੇ ਮਾਤਾ ਪਿਤਾ ਨੂੰ ਉਤਸ਼ਾਹਾਂ ਕੀਤਾ ਜਾ ਸਕੇ। ਇਸ ਲਈ ਉਨ੍ਹਾਂ ਵੱਲੋਂ ਸਾਰੇ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਫਲੈਕਸ ਬੋਰਡ ਵੀ ਲਗਾਏ ਹਨ ਅਤੇ ਇਸ਼ਤਿਹਾਰਬਾਜ਼ੀ ਦੁਆਰਾਂ ਵੀ ਸਰਕਾਰੀ ਸਹੂਲਤਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਸੰਬੰਧੀ ਕੀਤੇ ਜਾ ਰਹੇ ਪ੍ਰਚਾਰ ਨੂੰ ਭਰਵਾਂ ਹੁੰਗਾਰਾ ਮਿਲਿਆਂ ਹੈ। ਉਨ੍ਹਾਂ ਦੱਸਿਆ ਕਿ ਇਸ ਜਿਲ੍ਹਾ ਤੇ ਬਲਾਕ ਪੱਧਰ ਤੇ ਲਗਾਏ ਜਾ ਰਹੇ ਦਾਖਲਾ ਮੇਲੇ ਵਿੱਚ ਬਲਾਕ ਨੋਡਲ ਅਫ਼ਸਰ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ , ਸਮੁੱਚੀ ਪੜ੍ਹੋ ਪੰਜਾਬ ਟੀਮ ਸੈਕੰ/ਐਲੀ: ਹਾਜ਼ਰ ਰਹਿਣਗੇ। ਇਸ ਦੌਰਾਨ ਬਲਾਕ ਨੋਡਲ ਅਫ਼ਸਰ ਗੀਤਿਕਾ ਗੋਸਵਾਮੀ , ਸੁਖਵੰਤ ਸਿੰਘ , ਹੀਰਾ ਲਾਲ , ਰੁਪਿੰਦਰ ਕੌਰ , ਡੀ.ਐਮ. ਗੁਰਨਾਮ ਸਿੰਘ , ਗੁਰਵਿੰਦਰ ਸਿੰਘ , ਜਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਆਦਿ ਹਾਜ਼ਰ ਸਨ।