ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ ਤਹਿਤ ਅੰਤਰਰਾਸ਼ਟਰੀ ਮਾਂ ਬੋਲੀ ਉਲੰਪਿਆਂਡ 2023 ਦੇ ਸਬੰਧ ਵਿੱਚ ਰਜਿਸਟ੍ਰੇਸ਼ਨ ਲਈ ਜਾਗਰੂਕਤਾ ਸੈਮੀਨਾਰ ਨਵਯੁਗ ਸਕੂਲ ਅਬੋਹਰ ਅਤੇ ਸਰਕਾਰੀ ਸੀ.ਸੈ.ਸਕੂਲ (ਲੜਕੇ ) ਫ਼ਾਜ਼ਿਲਕਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਅਬੋਹਰ , ਫ਼ਾਜ਼ਿਲਕਾ ਅਤੇ ਜਲਾਲਾਬਾਦ ਤਹਿਸੀਲਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ,ਮੁੱਖ ਅਧਿਆਪਕਾਂ ਅਤੇ ਇੰਚਾਰਜ ਸਾਹਿਬਾਨ ਨੇ ਵੱਡੀ ਗਿਣਤੀ ਭਾਗ ਲਿਆ। ਇਸ ਮੌਕੇ ਸ਼੍ਰੀ ਸ਼ਾਮ ਲਾਲ ਅਰੋੜਾ ਤੇ ਸ਼੍ਰੀ ਹਰੀ ਚੰਦ ਕੰਬੋਜ ਨੇ ਸੁਆਗਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਂ ਬੋਲੀ ਪੰਜਾਬੀ ਬਾਰੇ ਕੀਤੇ ਜਾਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਸ. ਸੁਖਦੇਵ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਨਿਹਾਲ ਖੇੜਾ ਨੇ ਮਾਂ ਬੋਲੀ ਲਈ ਕੀਤੇ ਜਾ ਰਹੇ ਇਸ ਕਾਰਜ ਦੀ ਪ੍ਰੰਸ਼ਸ਼ਾ ਕੀਤੀ । ਮੁੱਖ ਵਕਤਾ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਉਤਰੇਜਾ ਨੇ ਕਿਹਾ ਕਿ ਇਸ ਨਿਵੇਕਲੀ ਪਹਿਲ ਲਈ ਰਜਿਸਟ੍ਰੇਸ਼ਨ ਲਈ 20 ਨਵੰਬਰ ਅੰਤਮ ਮਿਤੀ ਰੱਖੀ ਗਈ ਹੈ ਅਤੇ ਅਪੀਲ ਕੀਤੀ ਕਿ 13 ਤੋਂ 17 ਸਾਲ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ । ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਵੀ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਵੀ ਮਾਂ ਬੋਲੀ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣ।ਇਸ ਮੌਕੇ ਸ਼੍ਰੀ ਵਿਜੇ ਕੁਮਾਰ ਨੇ ਵੀ ਮਾਂ ਬੋਲੀ ਸਬੰਧੀ ਆਯੋਜਿਤ ਕੀਤੇ ਜਾਂ ਰਹੇ ਉਲੰਪਿਆਂਡ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਆਨ ਲਾਇਨ ਮੁਕਾਬਲਾ ਦਸੰਬਰ ਵਿੱਚ ਹੋਵੇਗਾ । ਇਸ ਮੌਕੇ ਤੇ ਜੋਗਿੰਦਰ ਲਾਲ,ਸੁਰਿੰਦਰ ਕੰਬੋਜ ,ਹੰਸ ਰਾਜ ਅਤੇ ਬੋਰਡ ਵੱਲੋ ਗੁਰਮੀਤ ਸਿੰਘ ਝੋਰੜ ਜ਼ਿਲ੍ਹਾ ਮੈਨੇਜਰ, ਮਨਦੀਪ ਕੁਮਾਰ ਅਬਲ ਖੁਰਾਣਾ, ਕੇਵਲ ਸਿੰਘ ਗਿੱਲ, ਮਨਿੰਦਰ ਸਿੰਘ, ਅਮਨਦੀਪ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਗੁਰਸੇਵਕ ਸਿੰਘ ਮੌਜੂਦ ਸਨ।

English






