ਅੱਜ 303 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1382 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

51 new cases, one death reports in UT Ladakh
ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਕੋਵਿਡ ਦੇ 14 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 10 ਮਈ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 56140 ਮਿਲੇ ਹਨ ਜਿਨ੍ਹਾਂ ਵਿੱਚੋਂ 43676 ਮਰੀਜ਼ ਠੀਕ ਹੋ ਗਏ ਅਤੇ 11758 ਕੇਸ ਐਕਟੀਵ ਹਨ । ਜਦਕਿ 706 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 303 ਮਰੀਜ਼ ਠੀਕ ਹੋਏ ਹਨ ਅਤੇ 1382 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 14 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 167 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 328 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 72, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 91 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 256 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 411 ਕੇਸ ਸ਼ਾਮਲ ਹਨ।
SAS Nagar Covid-19 update 10/05/2021
1382 Positive Cases, 303 Recoveries, 14 Death
Derabassi-167
Dhakoli-328
Lalru-72
Boothgarh-31
Gharuan-91
Kharar-256
Kurali-14
Banur-12
Mohali-441
Total Positive Count – 56140
Total Cured – 43676
Total Active – 11758
Total Deaths – 706
——————