ਇਸ ਵਾਰ ਝੋਨੇ ਦੀ ਖਰੀਦ ਵੇੇਲੇ ਬੋਗਸ ਬਿÇਲੰਗ ਉਤੇ ਰੱਖੀ ਜਾਵੇਗੀ ਤਿੱਖੀ ਨਜ਼ਰ-ਡਿਪਟੀ ਕਮਿਸ਼ਨਰ

1 ਅਕਤੂਬਰ ਤੋ ਸ਼ੁਰੂ ਹੋਵੇਗੀ ਝੋਨੇ ਦੇ ਖਰੀਦ-5 ਲੱਖ ਮੀਟਰਿਕ ਝੋਨਾ ਆਉਣ ਦੀ ਉਮੀਦ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਲਈ ਮੀਟਿੰਗ
ਅੰਮ੍ਰਿਤਸਰ, 3 ਸਤੰਬਰ 2021 1 ਅਕਤੂਬਰ ਨੂੰ ਜ਼ਿਲੇ੍ਹ ਵਿਚ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦੇ ਕਿਹਾ ਕਿ ਇਸ ਵਾਰ ਝੋਨੇ ਦੀ ਬੋਗਸ ਬਿਲਿੰਗ ਉਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਰਾਜ ਤੋਂ ਬਾਹਰੋਂ ਆਉਂਦੇ ਝੋਨੇ ਦੀ ਇਕ ਬੋਰੀ ਵੀ ਜਿਲ੍ਹੇ ਵਿਚ ਨਾ ਆਵੇ। ਉਨਾਂ ਦੱਸਿਆ ਕਿ ਝੋਨੇ ਦੀ ਖਰੀਦ 5 ਨਵੰਬਰ ਤੱਕ ਚੱਲਣੀ ਹੈ ਅਤੇ ਇਸ ਸਮੇਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਿਕਲ ਨਾ ਆਵੇ, ਇਸ ਸਬੰਧੀ ਵੀ ਮੰਡੀਆਂ ਵਿਚ ਪੁਖਤਾ ਇੰਤਜ਼ਾਮ ਕੀਤੇ ਜਾਣ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਲੈ ਕੇ ਹੀ ਮੰਡੀਆਂ ਵਿਚ ਆਉਣ, ਹਰਾ ਝੋਨਾ ਮੰਡੀ ਵਿਚ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸੇ ਦੌਰਾਨ ਉਨਾਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਿਹਾ ਕਿ ਝੋਨੇ ਦੀ ਲਿਫਟਿੰਗ ਵੀ ਨਾਲੋ-ਨਾਲ ਹੁੰਦੀ ਰਹਿਣੀ ਚਾਹੀਦੀ ਹੈ ਤਾਂ ਜੋ ਮੰਡੀਆਂ ਵਿਚ ਝੋਨੇ ਦੇ ਅੰਬਾਰ ਨਾ ਲੱਗਣ ਅਤੇ ਕਿਸਾਨਾਂ ਨੂੰ ਝੋਨਾ ਮੰਡੀ ਵਿਚ ਲਾਹੁਣ ਲਈ ਥਾਂ ਮਿਲਦੀ ਰਹੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਐਮ ਐਸ ਪੀ 1960 ਰੁਪਏ ਨਿਸ਼ਚਿਤ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਲਈ ਜ਼ਿਲੇ੍ਹ ਵਿਚ 57 ਪੱਕੀਆਂ ਮੰਡੀਆਂ ਅਤੇ 39 ਅਸਥਾਈ ਮੰਡੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਜਿਲੇ ਵਿਚ 5 ਲੱਖ ਮੀਟਿਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਭਗਤਾਂਵਾਲਾ ਮੰਡੀ ਵਿਖੇ ਝੋਨੇ ਦੀ ਆਮਦ ਜਿਆਦਾ ਹੁੰਦੀ ਹੈ,ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਗਤਾਂ ਵਾਲਾ ਮੰਡੀ ਵਿਖੇ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੰਡੀ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਝੋਨੇ ਦੀ ਆਮਦ ਦੋਰਾਨ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਵਿਚ ਰੱਖਣ ਲਈ ਆਪਣੀ ਯੋਜਨਾ ਤਿਆਰ ਕਰਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੇ ਸ਼ੀਜਨ ਦੋਰਾਨ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਅਤੇ ਜ਼ਿਲਾ੍ਹ ਖੁਰਾਕ ਤੇ ਸਪਲਾਈ ਵਿਭਾਗ ਵਿਖੇ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਤਾਂ ਜੋ ਕਿਸਾਨ ਕਿਸੇ ਮੁਸ਼ਕਲ ਸਮੇ ਕੰਟਰੋਲ ਰੂਮ ਨਾਲ ਰਾਬਤਾ ਕਾਇਮ ਕਰ ਸਕਣ।
ਇਸ ਮੌਕੇ ਜ਼ਿਲਾ੍ਹ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਸ਼੍ਰੀ ਰਾਜਰਿਸ਼ੀ ਨੇ ਦੱਸਿਆ ਕਿ ਇਸ ਵਾਰ ਪਨਗਰੇਨ ਵਲੋਂ 34 ਫੀਸਦੀ , ਮਾਰਕਫੈਡ ਵਲੋਂ 26 ਫੀਸਦੀ, ਪਨਸਪ ਵਲੋਂ 22 ਫੀਸਦੀ, ਵੇਅਰਹਾਊਸ ਵਲੋਂ 13 ਫੀਸਦੀ, ਅਤੇ ਐਫ.ਸੀ.ਆਈ ਵਲੋਂ 5 ਫੀਸਦੀ ਝੋਨਾ ਖਰੀਦ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਝੋਨੇ ਦੀ ਖਰੀਦ ਸਬੰਧੀ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੁੱਧਲ, ਡੀ .ਸੀ.ਪੀ. ਸ: ਪੀ.ਐਸ. ਭੰਡਾਲ, ਐਸ.ਡੀ. ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਅਜਨਾਲਾ ਸ੍ਰੀ ਦੀਪਕ ਭਾਟੀਆ, ਐਸ.ਡੀ.ਐਮ. ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ.ਡੀ.ਐਮ. ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਝੋਨੇ ਦੀ ਖਰੀਦ ਦੇ ਅਗੇਤੇ ਪ੍ਰਬੰਧਾਂ ਨੂੰ ਲੈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।