ਤਰਨਤਾਰਨ, 05 ਮਈ :
ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਬੀਤੇ ਦਿਨੀਂ ਕੀਤੀਆਂ ਪਰੋਮੋਸ਼ਨਾ/ਬਦਲੀਆਂ ਤਹਿਤ ਸ਼੍ਰੀ ਗੁਰਬਚਨ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਪ੍ਰਿੰਸੀਪਲ, ਵਿਖੇ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲ ਮੁਖੀ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸਤਿਨਾਮ ਸਿੰਘ ਬਾਠ, ਸ਼੍ਰੀ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ, ਸ਼੍ਰੀ ਪਰਮਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ ਵੱਲੋਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ। ਸਮੂਹ ਡੀਐਮ,ਬੀਐਮ ਸਾਹਿਬਾਨ ਵੱਲੋਂ ਅਤੇ ਦਫ਼ਤਰੀ ਅਮਲੇ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
ਸ਼੍ਰੀ ਗੁਰਬਚਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਤਰਨਤਾਰਨ ਨੇ ਇਸ ਮੌਕੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ/ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ, ਆਨਲਾਈਨ ਸਿੱਖਿਆ ਆਦਿ ਵਿੱਚ ਉਹ ਜਿਲ੍ਹੇ ਨੂੰ ਹੋਰ ਅੱਗੇ ਲਿਜਾਣ ਲਈ ਭਰਪੂਰ ਕੋਸ਼ਿਸ਼ ਕਰਨਗੇ।ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਦੀ ਵਰਤੋਂ ਵਿੱਚ ਸੰਤੁਲਨ ਬਣਾ ਕੇ ਕੰਮ ਕਰਨਗੇ ਅਤੇ ਆਪਣੀ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਕਿਸੇ ਦੇ ਵੀ ਹੱਕਾਂ ਦਾ ਨੁਕਸਾਨ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ।
ਡੀ. ਐਮ. ਸਪੋਰਟਸ ਸ਼੍ਰੀਮਤੀ ਕੁਲਵਿੰਦਰ ਕੌਰ ਵੱਲੋਂ ਉਹਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ, ਅਮਨਦੀਪ ਸਿੰਘ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਹਾਜ਼ਰ ਸਨ।

English






