ਐੱਸ ਐਮ ਓ ਡਾ. ਕੌਸ਼ਲ ਨੇ ਸਕੂਲੀ ਬੱਚਿਆਂ ਦੀ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਨੂੰ ਕੀਤਾ ਰਵਾਨਾ
ਬਰਨਾਲਾ, 2 ਦਸੰਬਰ 2024
ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਨੇ ਕਿਹਾ ਕਿ ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਪੀੜਤ ਵਿਅਕਤੀਆਂ ਪ੍ਰਤੀ ਸਤਿਕਾਰ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਕਰਨ, ਏਡਜ਼ ਦੇ ਮਰੀਜ਼ਾਂ ਨਾਲ ਭੇਦਭਾਵ ਨਾ ਕਰਨ ਸਬੰਧੀ ਜਾਗਰੂਕਤਾ ਲਈ ਹਰ ਸਾਲ ਇੱਕ ਦਸੰਬਰ ਨੂੰ ਵਿਸਵ ਏਡਜ਼ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਏਡਜ਼ ਦੇ ਮਰੀਜ਼ਾਂ ਨਾਲ ਭੇਦਭਾਵ ਨਾ ਕੀਤਾ ਜਾਵੇ।
ਇਸੇ ਤਹਿਤ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਸਕੂਲੀ ਬੱਚਿਆਂ ਦੀ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਾ. ਕੌਸ਼ਲ ਨੇ ਦੱਸਿਆ ਕਿ ਏਡਜ਼ ਐਚ ਆਈ ਵੀ ਵਾਇਰਸ ਰਾਹੀਂ ਫੈਲਦੀ ਹੈ। ਇਹ ਸਰੀਰ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘਟਾ ਦਿੰਦੀ ਹੈ। ਏਡਜ਼ ਬਿਮਾਰੀ ਤੋਂ ਪੀੜਤ ਵਿਆਕਤੀ ਤੋਂ ਸੂਈ ਸਰਿੰਜ, ਟੈਟੂ ਉਸਤਰਾ ਬਲੇਡ, ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਅਤੇ ਅਸੁਰੱਖਿਅਤ ਸਬੰਧਾਂ ਕਾਰਨ ਹੋ ਸਕਦੀ ਹੈ।
ਮਨਜਿੰਦਰ ਸਿੰਘ ਅਤੇ ਹਰਮਨਜੀਤ ਕੌਰ ਕਾਊਂਸਲਰ ਨੇ ਦੱਸਿਆ ਕਿ ਬਰਨਾਲਾ, ਤਪਾ ਅਤੇ ਧਨੌਲਾ ਆਈ ਸੀ ਟੀ ਸੀ ਸੈਂਟਰਾਂ ਵਿਖੇ ਐਚ ਆਈ ਵੀ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਬਚਾਅ ਲਈ ਕਾਂਊਸਲਿੰਗ ਕੀਤੀ ਜਾਂਦੀ ਹੈ। ਇਨ੍ਹਾਂ ਸੈਂਟਰਾਂ ‘ਤੇ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਸਮੇਂ ਸਿਰ ਜਾਂਚ ਕਰਵਾ ਕੇ ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਏਡਜ਼ ਹੋਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਐਚ ਆਈ ਵੀ ਵਾਇਰਸ ਦਾ ਸਮੇਂ ਸਿਰ ਟੈਸਟ ਕਰਵਾ ਕੇ ਪਤਾ ਲਗਾ ਕੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਇਸ ਸਮੇਂ ਸਿਵਲ ਹਸਪਤਾਲ ਬਰਨਾਲਾ ਦੇ ਡਾ. ਦੀਪਲੇਖ ਸਿੰਘ ਬਾਜਵਾ, ਡਾ. ਕਰਨਦੀਪ ਸਿੰਘ ਐਮ ਡੀ ਮੈਡੀਸਨ, ਡਾ.ਹਰਜਿੰਦਰ ਕੌਰ,ਆਈ.ਸੀ.ਟੀ,ਐਸ.ਟੀ.ਆਈ.ਅਤੇ ਐਸ.ਐਸ.ਕੇ. ਸਟਾਫ ਹਾਜ਼ਰ ਸਨ।

English






