ਐਸ.ਡੀ.ਐਮ. ਰੂਪਨਗਰ ਨੇ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੇ ਕੀਤੀ ਕਰਵਾਈ 

ਰੂਪਨਗਰ, 6 ਨਵੰਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਝੋਨੇ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ਤੇ ਜਾ ਕੇ ਅਧਿਕਾਰੀ, ਕਲੱਸਟਰ, ਨੋਡਲ ਅਤੇ ਫੀਲਡ ਅਫ਼ਸਰਾਂ ਲਗਾਤਾਰ ਕੰਮ ਕਰ ਰਹੇ ਹਨ।
ਇਸੇ ਮੰਤਵ ਤਹਿਤ ਅੱਜ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਅੱਜ ਪਿੰਡ ਫੂਲਪੁਰ ਗਰੇਵਾਲ, ਮਗਰੋੜ, ਬਾਗਵਲੀ, ਫਤਿਹਪੁਰ ਅਤੇ ਭੰਗਾਲਾ ਦਾ ਦੌਰਾ ਕਰਦਿਆਂ ਪਰਾਲੀ ਦੇ ਨਾੜ ਨੂੰ ਲਗਾਈ ਅੱਗ ਨੂੰ ਬੁਝਾਇਆ ਅਤੇ ਸ਼ਰਾਰਤੀ ਅਨਸਰਾਂ ਤੇ ਕਰਵਾਈ ਕੀਤੀ।
ਸ. ਹਰਬੰਸ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਨਾਲ ਹੋਣ ਬਾਰੇ ਮਾਰੂ ਨੁਕਸਾਨਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਪੈਣ ਵਾਲੇ ਖ਼ਤਰਨਾਕ ਪ੍ਰਭਾਵਾਂ ਨੂੰ ਦਸ਼ਕਾਂ ਤੱਕ ਵੀ ਠੀਕ ਨਹੀਂ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸੈਟੇਲਾਈਟ ਰਾਹੀ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਮੌਕੇ ਉਤੇ ਜਾਕੇ ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਮਸ਼ੀਨਰੀ ਰਾਹੀ ਜ਼ਮੀਨ ਵਿੱਚ ਹੀ ਸਮੇਟਣ ਜਾਂ ਬੇਲਰ ਨਾਲ ਗੰਢਾ ਬਣਾਇਆ ਜਾਵੇ।