ਫਾਜਿਲਕਾ 8 ਮਈ 2025
ਫਾਜ਼ਿਲਕਾ ਜਿਲੇ ਵਿੱਚ ਕਣਕ ਦੀ ਖਰੀਦ ਕਾਰਜ ਆਖਰੀ ਪੜਾਅ ਵੱਲ ਵਧ ਰਹੇ ਹਨ। ਮੰਡੀਆਂ ਵਿੱਚ ਕਣਕ ਦੀ ਨਵੀਂ ਆਮਦ ਘਟ ਗਈ ਹੈ। ਬੀਤੇ ਇੱਕ ਦਿਨ ਵਿੱਚ ਜ਼ਿਲਹੇ ਦੀਆਂ ਮੰਡੀਆਂ ਵਿੱਚ 11865 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਜਦਕਿ ਬੀਟੇ ਦਿਨ 8320 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਹੁਣ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬੀਤੇ ਇੱਕ ਦਿਨ ਵਿੱਚ 4,42,340 ਬੋਰੀਆਂ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਇਸੇ ਇਹ ਸਾਰੀ ਜਾਣਕਾਰੀ ਜਿਲਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਬੀਕੇ ਇੱਕ ਦਿਨ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 22,117 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1655.04 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸੇ ਤਰ੍ਹਾਂ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 7,48,640 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ ਜਿਸ ਵਿੱਚੋਂ ਪਨਗ੍ਰੇਨ ਨੇ 2,01,860 ਮਿਟ੍ਰਿਕ ਟਨ, ਮਾਰਕ ਫੈਡ ਨੇ 1,87,491 ਮਿਟ੍ਰਿਕ ਟਨ, ਪਨਸਪ ਨੇ 185019 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 1,23,181 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 51,089 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

English






