ਬਾਬਾ ਫਤਿਹ ਸ਼ਾਹ ਵਲੀ ਵੈਲਫੇਅਰ ਸੁਸਾਇਟੀ ਨੂੰ ਦਿੱਤੀ ਲੱਖ ਰੁਪਏ ਦੀ ਸਹਾਇਤਾ
ਅੰਮਿ੍ਤਸਰ, 15 ਮਈ , 2021
ਡਾਕਟਰੀ ਸਿੱਖਿਆ ਮੰਤਰੀ ਸ੍ਰੀ ਓ ਪੀ ਸੋਨੀ ਨੇ ਪੰਜਾਬ ਵਾਸੀਆਂ ਨੂੰ ਮੁਖਤਾਬ ਹੁੰਦਿਆਂ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖ਼ਤ ਕਦਮ ਉਠਾਉਣ ਦਾ ਸੱਦਾ ਦਿੰਦੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਉਨ੍ਹਾਂ ਕਿਹਾ,“ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।” ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਬਾਬਾ ਫਤਹਿ ਅਲੀ ਸ਼ਾਹ ਵੈਲਫ਼ੇਅਰ ਸੁਸਾਇਟੀ ਬੇਰੀ ਗੇਟ ਨੂੰ 1ਲੱਖ ਰੁਪਏ ਦਾ ਚੈੱਕ ਭੇਟ ਕਰਦੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ। ਉਨ੍ਹਾਂ ਅਪੀਲ ਕੀਤੀ,“ਸਾਡੇ ਕੋਲ ਹਰੇਕ ਜਗ੍ਹਾ ਡਾਕਟਰਾਂ ਦੀਆਂ ਟੀਮਾਂ ਹਨ ਅਤੇ ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰਦੇ ਤਾਂ ਇਨ੍ਹਾਂ ਡਾਕਟਰਾਂ ਤੱਕ ਪਹੁੰਚ ਕਰੋ।” ਉਨ੍ਹਾਂ ਇਸ ਗੱਲ ਉਤੇ ਜੋਰ ਦਿੱਤਾ ਕਿ ਇਲਾਜ ਵਿਚ ਦੇਰੀ ਹੋਣ ਨਾਲ ਲੋਕਾਂ ਨੂੰ ਲੈਵਲ-3 ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਹੈ ਜਿਸ ਨੂੰ ਲੋਕਾਂ ਵੱਲੋਂ ਸਮੇਂ ਸਿਰ ਇਲਾਜ ਲਈ ਨਾ ਜਾਣ ਦਾ ਕਾਰਨ ਦੱਸਿਆ।
ਸ੍ਰੀ ਸੋਨੀ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨ੍ਹਾਂ ਵਿੱਚੋਂ ਪਹਿਲੀ ਸਟੇਜ ਉਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ਉਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ,“ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਉ।
ਉਨ੍ਹਾਂ ਕਿਹਾ,“ਅਸੀਂ ਇਸ ਜੰਗ ਨੂੰ ਜਿੱਤ ਲਿਆ ਪਰ ਮਹਾਮਾਰੀ ਦਾ ਖ਼ਤਰਾ ਅਜੇ ਵੀ ਮੰਡਰਾ ਰਿਹਾ ਹੈ।” ਉਨ੍ਹਾਂ ਨੇ ਦੁੱਖ ਜਾਹਰ ਕੀਤਾ ਕਿ ਇਸ ਮਹਾਮਾਰੀ ਦੇ 14 ਮਹੀਨੇ ਬੀਤ ਜਾਣ ਦੇ ਬਾਵਜੂਦ ਕੁਝ ਲੋਕ ਅਜੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।ਇਸ ਮੌਕੇ ਕੌਂਸਲਰ ਵਿਕਾਸ ਸੋਨੀ,ਪ੍ਰਦਾਨ ਸੁਨੀਤਾ ਰਾਣੀ,ਕ੍ਰਿਸ਼ਨ ਟੰਡਨ,ਰਾਜੀਵ ਕੁਮਾਰ,ਅਮਿਤ ਕੁਮਾਰ,ਰੋਹਿਤ ਦੂਮਾ, ਪਵਨ ਸ਼ਾਹ ਵੀ ਹਾਜ਼ਰ ਸਨ।

English





