ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ 18 ਜਨਵਰੀ 2024

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।  ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ  ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ ਵਿਭਾਗੀ ਸਕੀਮਾਂ ਜਿਵੇ ਡੀ.ਡੀ. 8ਕੈਟਲ ਸ਼ੈਡਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਹਾਈਟੈਕ ਮਸ਼ੀਨਰੀਚਾਰਾ  ਪ੍ਰਬੰਧਨਸਾਈਲੇਜ ਬੇਲਰ ਅਤੇ ਟੀ.ਐਮ.ਆਰ. ਆਦਿ ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੀਨਗੁਰਚਰਨ ਸਿੰਘਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -1ਜੋਤੀ ਸ਼ਰਮਾ ਰਾਜੀਵ ਕੁਮਾਰ ਡੇਅਰੀ ਫੀਲਡ ਸਹਾਇਕਸੁਖਬੀਰ ਕੌਰ ਸਟੈਨੋ ਟਾਈਪਿਸਟਰਾਹੁਲ ਸ਼ਰਮਾ ਕਲਰਕਗੁਰਦਿਆਲ ਸਿੰਘ ਰਿਟਾ. ਡੇਅਰੀ ਵਿਕਾਸ ਇੰਸਪੈਕਟਰ ,ਰਿਟਾ. ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਤੇ ਦਲਜੀਤ ਸਿੰਘ ਮਿਆਦੀਆਂ ਡੇਅਰੀ ਫਾਰਮਰ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਐਨ.ਐਨ,ਐਮ ਸੀਕਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੂੰ ਵਿਭਾਗੀ ਕਿੱਟਾਂਮਿਨਰਲ ਮਿਕਸਚਰ ਵੰਡਿਆ ਗਿਆ।