ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ, ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੀਆਂ ਜਾਵੇਗਾ – ਡਿਪਟੀ ਕਮਿਸ਼ਨਰ 

— ਘਨੌਲੀ ਮੰਡੀ ਦਾ ਦੌਰਾ ਕਰਦਿਆਂ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
— ਜ਼ਿਲ੍ਹੇ ‘ਚ ਹੋਰ ਸੂਬਿਆਂ ਤੋਂ ਝੋਨੇ ਦੀ ਗ਼ੈਰ ਕਾਨੂੰਨੀ ਢੰਗ ਨਾਲ ਖ੍ਰੀਦ ਵੇਚ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕੀਤੀ
ਰੂਪਨਗਰ, 30 ਅਕਤੂਬਰ:
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੀਆਂ ਜਾਵੇਗਾ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਘਨੌਲੀ ਮੰਡੀ ਦਾ ਦੌਰਾ ਕਰਦਿਆਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਨੂੰ ਖਰੀਦਣ ਅਤੇ ਝੋਨੇ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਕਿਸਾਨ ਬਰਿੰਦਰ ਸਿੰਘ ਪਿੰਡ ਚੰਦਪੁਰ ਨੇ ਘਨੌਲੀ ਮੰਡੀ ਵਿਖੇ ਬਰਦਾਨੇ ਦੀ ਆ ਰਹੀ ਸਮੱਸਿਆ ਬਾਰੇ ਦੱਸਿਆ, ਜਿਸ ਦਾ ਮੌਕੇ ਤੇ ਹੀ ਹੱਲ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਹਰੇਕ ਗੱਡੀ ਨੂੰ ਚੰਗੀ ਤਰ੍ਹਾਂ ਚੈੱਕ ਕਰਕੇ ਭੇਜਣ ਦੀ ਹਦਾਇਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ ਦੇਣ ਲਈ ਵਚਨਬੱਧ ਹੈ ਇਸ ਦਾ ਫਾਇਦਾ ਉਠਾਉਂਦਿਆਂ ਹੋਰ ਰਾਜਾਂ ਦੇ ਕਿਸਾਨ ਆਪਣੀ ਫ਼ਸਲ ਇਥੇ ਆ ਕੇ ਵੇਚਣ ਦੀ ਕੋਸ਼ਿਸ਼ ਕਰਦੇ ਹਨ ਇਸੇ ਤਹਿਤ ਜ਼ਿਲ੍ਹੇ ‘ਚ ਹੋਰ ਸੂਬਿਆਂ ਤੋਂ ਝੋਨੇ ਦੀ ਗ਼ੈਰ ਕਾਨੂੰਨੀ ਢੰਗ ਨਾਲ ਖ੍ਰੀਦ ਵੇਚ ਰੋਕਣ ਲਈ ਇਹ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਕੰਟਰੋਲਰ ਫੂਡ ਤੇ ਸਿਵਲ ਸਪਲਾਈ ਰੂਪਨਗਰ ਸ. ਸਤਵੀਰ ਸਿੰਘ ਮਾਵੀ ਤੋਂ ਇਲਾਵਾ ਹੋਰ ਅਧਿਕਾਰੀ, ਕਰਮਚਾਰੀ, ਕਿਸਾਨ ਅਤੇ ਆੜ੍ਹਤੀ ਹਾਜ਼ਰ ਸਨ।