ਗੁਰਦਾਸਪੁਰ, 3 ਸਤੰਬਰ ( ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਗਰ ਕਿਸੇ ਵੀ ਤਰਾਂ ਦੇ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤਰੁੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੀਏ ਅਤੇ ਅਪਣਾ ਕਰੋਨਾ ਟੈਸਟ ਕਰਵਾਈਏ। ਉਨਾਂ ਕਿਹਾ ਕਿ ਬੀਮਾਰੀ ਨੂੰ ਛਪਾਓ ਨਾ ਅਗਰ ਕਿਸੇ ਤਰਾਂ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜਨਾ ਜਾਂ ਕਿਸੇ ਹੋਰ ਤਰਾਂ ਦੇ ਕੋਰੋਨਾ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿ ਕੋਰੋਨਾ ਟੈਸਟ ਤੋਂ ਡਰਨ ਵਾਲੀ ਗੱਲ ਨਹੀਂ ਹੈ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹੈ ਅਤੇ ਸਿਹਤ ਵਿਭਾਗ ਵਲੋਂ ਉਸਨੂੰ ਖਾਣ ਵਾਲੀਆਂ ਦਵਾਈਆਂ ਆਦਿ ਦਿੱਤੀਆਂ ਜਾਣਗੀਆਂ ਤੇ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਵੇਗਾ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਕੋਰੋਨਾ ਬਿਮਾਰੀ ਵਿਰੁੱਧ ਪ੍ਰਸ਼ਾਸਨ ਦਾ ਸਹਿਯੋਹ ਕਰਨ।

English






