60 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲਾ ਪ੍ਰੋਜੈਕਟ ਤਿੰਨ ਮਹੀਨਿਆਂ ’ਚ ਹੋ ਜਾਵੇਗਾ ਪੂਰਾ
ਹੁਸ਼ਿਆਰਪੁਰ, 4 ਨਵੰਬਰ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀਆਂ ਸਾਰੀਆਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਸ ਸਬੰਧ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੈਅ ਸਮੇਂ ਵਿੱਚ ਨਿਰਮਾਣ ਕੰਮ ਪੂਰਾ ਕਰਨ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਹ ਬੁਲਾਂਵਾੜੀ ਚੌਕ ਤੋਂ ਬਾਈਪਾਸ ਤੱਕ ਬਣਨ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 60 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲਾ ਇਹ ਪ੍ਰੋਜੈਕਟ ਕਰੀਬ ਤਿੰਨ ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਨੂੰ 6 ਮੀਟਰ ਤੱਕ ਹੋਰ ਚੌੜਾ ਕੀਤਾ ਜਾਣਾ ਹੈ, ਜਿਸ ਸਬੰਧੀ ਕੰਮ ਦੀ ਗੁਣਵਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਨੂੰ ਪੂਰਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਤੇ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਨਾ ਕੇ ਹੀ ਆਪਣਾ ਤੇ ਆਪਣੇ ਸਮਾਜ ਦਾ ਵਿਕਾਸ ਕਰ ਸਕਦੇ ਹਾਂ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸੁਰੇਸ਼ ਕੁਮਾਰ, ਜਗੀਰ ਸਿੰਘ, ਪਰਮਜੀਤ ਕੌਰ, ਬਖਸ਼ੀਸ਼ ਕੌਰ, ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਸੁਰਿੰਦਰ ਪਾਲ ਸਿੱਧੂ, ਅਸ਼ੋਕ ਮਹਿਤਾ, ਦਿਨੇਸ਼ ਕੌਸ਼ਲ, ਰਾਮ ਮੂਰਤੀ ਸ਼ਰਮਾ, ਅਸ਼ੋਕ ਸ਼ਰਮਾ, ਸ਼ੰਕਰੀ ਦੇਵੀ, ਰੂਪ ਲਾਲ, ਹਰਵਿੰਦਰ ਸਿੰਘ, ਮਲਕੀਤ ਸਿੰਘ, ਪ੍ਰੇਮ ਦੱਤ ਸ਼ਰਮਾ, ਦਿਆਲ ਰਾਮ, ਸਤਿਆ ਪਾਲ ਬੱਗਾ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

English





