ਕੈਬਨਿਟ ਮੰਤਰੀ ਮੀਤ ਹੇਅਰ ਨੇ ਰਾਜ ਪੱਧਰੀ ਪੁਰਸਕਾਰ ਲਈ ਚੁਣੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਅਧਿਆਪਕਾਂ ਨੂੰ ਦਿੱਤੀ ਵਧਾਈ  

ਕੈਬਨਿਟ ਮੰਤਰੀ ਮੀਤ ਹੇਅਰ ਨੇ ਰਾਜ ਪੱਧਰੀ ਪੁਰਸਕਾਰ ਲਈ ਚੁਣੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਅਧਿਆਪਕਾਂ ਨੂੰ ਦਿੱਤੀ ਵਧਾਈ  
–ਪੁਰਸਕਾਰ ਲਈ ਬਰਨਾਲਾ ਦੇ ਡੀਈਓ ਸਰਬਜੀਤ ਸਿੰਘ ਤੂਰ ਅਤੇ 3  ਅਧਿਆਪਕਾਂ ਦੀ ਚੋਣ
ਬਰਨਾਲਾ, 4 ਸਤੰਬਰ
ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਬਾਰਕਬਾਦ ਦਿੱਤੀ।
 ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੋਂ ਇਲਾਵਾ ਕਮਲਦੀਪ (ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸਸਸਸ ਬਖਤਗੜ੍ਹ), ਨਿਤਿਨ ਸੋਢੀ (ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ) ਤੇ ਸੁਖਵਿੰਦਰ ਕੌਰ (ਸਰਕਾਰੀ ਪ੍ਰਾਇਮਰੀ ਸਕੂਲ ਸੁਰਜੀਤਪੁਰਾ) ਦੀ ਚੋਣ ਰਾਜ ਪੱਧਰੀ ਪੁਰਸਕਾਰ ਲਈ ਹੋਈ ਹੈ, ਜਿਨ੍ਹਾਂ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਆਖਿਆ ਕਿ ਅਜਿਹੇ ਅਧਿਆਪਕ ਸਮਾਜ ਲਈ ਚਾਨਣ ਮੁਨਾਰਾ ਹਨ, ਜੋ ਆਪਣੀ ਡਿਊਟੀ ਤੋਂ ਵਧ ਕੇ ਉਸਾਰੂ ਉਪਰਾਲਿਆਂ ਵਿਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਆਉਂਦੇ ਸਮੇਂ ਵਿੱਚ ਸਿੱਖਿਆ ਅਮਲਾ ਹੋਰ ਵੀ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗਾ ਤਾਂ ਜੋ ਪੰਜਾਬ ਸਰਕਾਰ ਦਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਸਕੂਲ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ।