ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ-ਵਿਧਾਇਕ ਸ. ਪਾਹੜਾ

MLA-GSP-SH BARINDERMEET SINGH PAHRA

‘ਮਿਸ਼ਨ ਫ਼ਤਿਹ’
ਗੁਰਦਾਸਪੁਰ, 7 ਸਤੰਬਰ ( )- ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਵਿਰੁੱਧ ਲੋਕਹਿੱਤ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਕੋਵਿਡ-19 ਦੇ ਖਾਤਮੇ ਲਈ ਲੋਕਾਂ ਨੂੰ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਲੋਕ ਅਫਵਾਹਾਂ ਵਿਰੁੱਧ ਸੁਚੇਤ ਰਹਿਣ। ਜੇਕਰ ਕੋਈ ਵਿਅਕਤੀ ਕਿਸੇ ਪੋਜ਼ਟਿਵ ਮਰੀਜ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਉਸਨੂੰ ਆਪਣਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।
ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਦੇ ਲੱਛਣ ਆਂਉਦੇ ਹਨ ਤਾਂ ਉਹ ਬਿਨ•ਾਂ ਕਿਸੇ ਡਰ ਭੈਅ ਦੇ ਆਪਣਾ ਟੈਸਟ ਜ਼ਰੂਰ ਕਰਵਾਏ, ਕਿਊਂਕਿ ਇਹ ਜਰੂਰੀ ਨਹੀਂ ਹੈ ਕਿ ਪੋਜ਼ਟਿਵ ਆਉਣ ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕੀਤਾ ਜਾਵੇਗਾ, ਜੇਕਰ ਪੋਜ਼ਟਿਵ ਆਏ ਮਰੀਜ ਨੂੰ ਘੱਟ ਲੱਛਣ ਜਾਂ ਕੋਈ ਲੱਛਣ ਨਹੀਂ ਹੈ ਤਾਂ ਉਹ ਘਰ ਵਿੱਚ ਇਕਾਂਤਵਾਸ ਹੋਣ ਦਾ ਵਿਕਲਪ ਚੁਣ ਸਕਦਾ ਹੈ। ਉਨ•ਾਂ ਦੱਸਿਆ ਕਿ ਹੁਣ ਸਰਕਾਰ ਵੱਲੋਂ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕਰਨ ਦੀ ਸਹੂਲਤ ਦਿੱਤੀ ਗਈ ਹੈ ਅਤੇ ਮਰੀਜ ਨੂੰ ਘਰ ਵਿੱਚ ਹੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਾਂ ਫਿਰ ਮੈਡੀਕਲ ਹੈਲਪਲਾਈਨ ਨੰ: 104 ਤੋਂ ਵੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਲੱਛਣ ਹੋਣ ਤੇ ਕਿਸੇ ਵੀ ਡਾਕਟਰੀ ਪਰਚੀ ਦੀ ਜ਼ਰੂਰਤ ਨਹੀਂ ਹੈ ਤੇ ਕੋਈ ਵੀ ਖੁਦ ਆਪਣਾ ਟੈਸਟ ਕਰਵਾ ਸਕਦਾ ਹੈ ਅਤੇ ਇਹ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾ ਵਿੱਚ ਮੁਫਤ ਕੀਤਾ ਜਾਂਦਾ ਹੈ।
ਵਿਧਾਇਕ ਪਾਹੜਾ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਵਿਚ ਸਹਿਯੋਗ ਕਰਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਸਾਵਧਾਨੀਆਂ ਜਿਵੇ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣਾ ਆਦਿ ਦੀ ਪਾਲਣਾ ਜ਼ਰੂਰ ਕਰਨ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਸਰਕਾਰ ਤਾਂ ਆਪਣੇ ਪੱਧਰ ‘ਤੇ ਉਪਰਾਲੇ ਕਰ ਹੀ ਰਹੀ ਹੈ ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।