ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ-ਪ੍ਰਸ਼ੋਤਮ ਸਿੰਘ

Gurdaspur Ghar Ghar Rozgar

ਪਲੇਸਮੈਂਟ ਕੈਂਪ ਵਿਚ 21 ਪ੍ਰਾਰਥੀਆਂ ਦੀ ਸਕਿਊਰਿਟੀ ਗਾਰਡ ਵਜੋਂ ਹੋਈ ਨਿਯੁਕਤੀ
ਗੁਰਦਾਸਪੁਰ, 26 ਅਗਸਤ ( ) ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆ ਗਈਆ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਰ ਘਰ ਰੋਜ਼ਗਾਰ ਸਕੀਮ ਤਹਿਤ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਵਲੋਂ ਬੀ.ਡੀ.ਪੀ.ੳ ਦਫਤਰ, ਦੀਨਾਨਗਰ ਵਿਖੇ ਪਲੇਸਮੈਟ ਕੈਂਪ ਲਗਾਇਆ ਗਿਆ, ਜਿਸ ਵਿੱਚ ਐਸ.ਅਈ.ਐਸ ਕੰਪਨੀ ਨੇ ਸ਼ਮੂਲੀਅਤ ਕੀਤੀ । ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਲਈ ਕੰਪਨੀ ਦੇ ਅਧਿਕਾਰੀ ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ ।
ਕੰਪਨੀ ਵਲੋਂ ਭਰਤੀ ਲਈ ਯੋਗਤਾ 10ਵੀ ਤੋਂ 12ਵੀ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਵਿੱਚ 40 ਪ੍ਰਾਰਥੀਆ ਹਾਜਰ ਹੋਏ । ਕੰਪਨੀ ਦੇ ਅਧਿਕਾਰੀ ਜੈ ਕ੍ਰਿਸ਼ਨ ਵਲੋਂ ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ । ਇੰਟਰਵਿਊ ਲੈਣ ਉਪਰੰਤ 21 ਪ੍ਰਾਰਥੀਆਂ ਦੀ ਚੋਣ ਕੀਤੀ ਗਈ । ਚੁਣੇ ਗਏ ਪ੍ਰਾਰਥੀਆਂ ਨੂੰ ਮੋਕੇ ਤੇ ਹੀ ਆਫਰ ਲੈਟਰ ਵੰਡੇ ਗਏ । ਕੰਪਨੀ ਦੇ ਅਧਿਕਾਰੀ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 12000 ਰੁਪਏ ਤਨਖਾਹ ਮੁਹੱਈਆ ਕਰਵਾਈ ਜਾਵੇਗੀ ਅਤੇ ਮੇਲੇ ਵਿੱਚ ਆਏ ਹੋਏ ਪ੍ਰਾਰਥੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਬਾਰੇ ਜਾਣਕਾਰੀ ਵੀ ਦਿੱਤੀ ਗਈ ।
ਜਿਲ•ਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਸਕੀਮ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਇਹਨਾਂ ਪਲੇਸਮੈਂਟ ਕੈਂਪਾਂ ਦੌਰਾਨ ਰੋਜਗਾਰ ਮੁੱਹਈਆ ਕਰਵਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਕੰਪਨੀਆ ਨੂੰ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਲੋਂ ਵੱਖ-ਵੱਖ ਹਲਕਿਆਂ ਦੇ ਵਿੱਚ ਪਲੇਸਮੈਂਟ ਕੈਂਪ ਲਗਾਉਣ ਲਈ ਬੁਲਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹਈਆ ਕਰਵਾਇਆ ਜਾ ਸਕੇ ਅਤੇ ਇਹਨਾਂ ਪ੍ਰਾਰਥੀਆ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ੇ।