ਕੋਰੋਨਾ ਵਾਇਰਸ ਵਿਰੁੱਧ ਨਗਰ ਕੌਂਸ਼ਲ ਕਰਮਚਾਰੀਆਂ ਵਲੋਂ ਵਿੱਢੀ ਗਈ ਜਾਗਰੂਕਤਾ ਮੁਹਿੰਮ

foging in gurdaspur

‘ਮਿਸ਼ਨ ਫਤਿਹ’
ਗੁਰਦਾਸਪੁਰ, 26 ਅਗਸਤ ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਗਰ ਕੌਂਸ਼ਲ ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਸ਼ਹਿਰ ਅੰਦਰ ਫੋਗਿੰਗ ਕਰਵਾਉਣ ਦੇ ਨਾਲ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
ਕੋਵਿਡ-19 ਵਿਰੁੱਧ ਚਲਾਈ ਜਾ ਰਹੀ ਮੁਹਿੰਮ ਸਬੰਧੀ ਅਸ਼ੌਕ ਕੁਮਾਰ ਈ.ਓ ਗੁਰਦਾਸਪੁਰ ਨੇ ਦੱਸਿਆ ਕਿ ਨਗਰ ਕੌਂਸ਼ਲ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਫਤਿਹ’ ਅਧੀਨ ਲੋਕਾਂ ਨੂੰ ਡੋਰ ਟੂ ਡੋਰ ਜਾ ਕੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਉਹ ਕੋਰੋਨਾ ਵਾਇ੍ਰਸ ਬਿਮਾਰੀ ਦੇ ਲੱਛਣ ਹੋਣ ਤੇ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। ਉਨਾਂ ਦੱਸਿਆ ਕਿ 05 ਟੀਮਾਂ ਸ਼ੈਨੀਟਾਇਜ਼ਰ ਛਿੜਕਾਅ ਅਤੇ 09 ਟੀਮਾਂ ਫੋਗਿੰਗ ਦੀਆਂ ਗਠਿਤ ਕੀਤੀਆਂ ਗਈਆਂ ਹਨ, ਜੋ ਸਵੇਰੇ ਅਤੇ ਸ਼ਾਮ ਨੂੰ ਕੰਮ ਕਰਦੀਆਂ ਹਨ। 09 ਪੰਪ ਟੀਮਾਂ ਅਤੇ ਇਕ ਜੀਪ ਵਲੋਂ ਸਿਫਟਵਈਜ਼ ਵਾਰਡਾਂ ਵਿਚ ਸੋਡੀਅਮ ਹੈਪੋਕੋਲੋਰਾਈਡ ਦੀ ਸਪਰੇਅ ਕੀਤੀ ਜਾਂਦੀ ਹੈ।
ਉਨਾਂ ਅੱਗੇ ਦੱਸਿਆ ਕਿ ਕੋਵਿਡ-19 ਦੇ ਚਲਦਿਆਂ ਫੋਗਿੰਗ ਦੇ ਨਾਲ ਨਾਲ ਗਲੀਆਂ ਮੁਹੱਲਿਆਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਅਤੇ ਮਲੇਰੀਆਂ ਦੀ ਜਾਗਰੂਕਤਾ ਵਿੱਚ ਵਿਸ਼ੇਸ ਮੂਹਿੰਮ ਚਲਾ ਕੇ ਚੈਕਿੰਗ ਵੀ ਕੀਤੀ ਜਾਂਦੀ ਹੈ ਅਤੇ ਜਿਨ•ਾਂ ਗਲੀਆਂ ਮੁਹੱਲਿਆਂ ਵਿੱਚ ਡੇਂਗੂ ਆਦਿ ਦਾ ਲਾਰਵਾ ਮਿਲਦਾ ਹੈ ਉਸ ਨੂੰ ਨਸ਼ਟ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਅਗਰ ਕਿਸੇ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਮੋਕੇ ਤੇ ਚਲਾਨ ਵੀ ਕੱਟਿਆ ਜਾਂਦਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚਲਦਿਆਂ ਅਪਣੇ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖੋਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਵੀ ਕਰੋ।