ਨਵਾਂਸ਼ਹਿਰ, 26 ਅਗਸਤ :
ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਅਨਲਾਕ-3 ਸਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਪਾਬੰਦੀਆਂ ਵਿਚ ਕੁਝ ਹੋਰ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਹੁਣ ਸਪੋਰਟਸ ਕੰਪਲੈਕਸਾਂ ਅਤੇ ਖੇਡ ਸਟੇਡੀਅਮਾਂ ਵਿਚ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ, ਪਰੰਤੂ ਉਥੇ ਦਰਸ਼ਕ ਨਹੀਂ ਹੋਣੇ ਚਾਹੀਦੇ। ਇਸੇ ਤਰਾਂ ਪਬਲਿਕ ਪਾਰਕ ਵੀ ਖੁੱਲੇ ਰਹਿਣਗੇ ਪਰੰਤੂ ਉਥੇ ਭੀੜ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਜਿਮਨੇਜ਼ੀਅਮ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਖੁੱਲੇ ਰਹਿ ਸਕਦੇ ਹਨ। ਈ-ਕਾਮਰਸ, ਕੋਰੀਅਰ ਤੇ ਪੋਸਟਲ ਸੇਵਾਵਾਂ ਨੂੰ ਹਫ਼ਤੇ ਦੇ ਸੱਤੇ ਦਿਨ ਸੇਵਾਵਾਂ ਦੇਣ ਦੀ ਆਗਿਆ ਹੋਵੇਗੀ। ਇਹ ਹੁਕਮ 31 ਅਗਸਤ 2020 ਤੱਕ ਲਾਗੂ ਰਹਿਣਗੇ।

English






