ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਭੁੱਲਰ

— ਵਿਧਾਇਕ ਰਣਬੀਰ ਭੁੱਲਰ ਨੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਓਪਨ ਜਿੰਮ ਦਾ ਕੀਤਾ ਉਦਘਾਟਨ

ਫਿਰੋਜ਼ਪੁਰ, 19 ਅਕਤੂਬਰ 2023.

ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਖੇਡ ਖੇਤਰ ਵਿੱਚ ਨਵੀਆਂ ਪੁਲਾਘਾਂ ਪੁੱਟਣ ਲਈ ਹਰ ਤਰ੍ਹਾਂ ਦੀ ਸਹੂਲਤ ਦੇ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਵੀਮਿੰਗ ਪੂਲ ਦੇ ਨਵੀਨੀਕਰਨ ਅਤੇ ਓਪਨ ਜਿੰਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਡੇ ਬੱਚਿਆਂ ਨੂੰ  ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਬਣ ਕੇ ਉੱਭਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵਿਚ ਸਵੀਮਿੰਗ ਪੂਲ ਦੀ ਮੁਰੰਮਤ ਲਈ ਪੈਸਿਆ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਸਾਡੇ ਬੱਚੇ ਖੇਡਾਂ ਵੱਲ ਆਪਣਾ ਧਿਆਨ ਦੇਣ ਬਾਕੀ ਕੰਮ ਪੰਜਾਬ ਸਰਕਾਰ ਦਾ ਹੈ। ਅਸੀਂ ਆਪਣੇ ਖਿਡਾਰੀਆਂ ਲਈ ਚੰਗੇ ਕੋਚ, ਖੇਡ ਮੈਦਾਨ ਅਤੇ ਹਰ ਤਰ੍ਹਾਂ ਦੀ ਖੇਡ ਸੁਵਿਧਾ ਮੁਹੱਈਆ ਕਰਵਾਉਣ ਲਈ ਵੱਚਨਬੱਧ ਹਾਂ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਖਿਡਾਰੀਆਂ ਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਨਸ਼ੇ ਨੂੰ ਖਤਮ ਕਰਨਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਵੀਮਿੰਗ ਪੂਲ ਤੇ ਆਉਣ ਵਾਲੇ ਬੱਚਿਆਂ ਦੇ ਮਾਪੇ ਓਪਨ ਜਿੰਮ ਲਗਾ ਕੇ ਆਪਣਾ ਟਾਈਮ ਪਾਸ ਕਰ ਸਕਦੇ ਹਨ ਅਤੇ ਇਸ ਤਰ੍ਹਾਂ ਕਰਨ ਨਾਲ ਆਪਣੇ ਸਰੀਰ ਨੂੰ ਵੀ ਤੰਦੁਰਸਤ ਰੱਖ ਸਕਣਗੇ।

ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਸ੍ਰੀ ਸੁਖਪਾਲ ਸਿੰਘ, ਉਪ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਨੀਰਜ ਕੁਮਾਰ, ਐਸ.ਡੀ.ਓ. ਸ੍ਰੀ ਗੁਰਪ੍ਰੀਤਮ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰੀ ਸ੍ਰੀ ਬਲਰਾਜ ਸਿੰਘ ਕਟੋਰਾ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਜੀਤ ਚੀਮਾ, ਸ੍ਰੀ ਬਲਦੇਵ ਸਿੰਘ ਮੱਲੀ, ਸ੍ਰੀ ਗੁਰਭੇਜ ਸਿੰਘ, ਸ੍ਰੀ ਅਮਰਿੰਦਰ ਸਿੰਘ , ਸ੍ਰੀ ਮਾਨ ਸਿੰਘ ਆਮੇਵਾਲਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।