ਗਿਦੜਬਾਹ ਦੇ ਪਿੰਡ ਦੌਲਾ ਦੇ 25 ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਖੇ ਸ਼ਾਮਿਲ ਹੋਏ

ਫਾਜ਼ਿਲਕਾ, 12 ਨਵੰਬਰ 2024 

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੰਮਨੀ ਚੋਣਾ ਦੇ ਮੱਦੇਨਜਰ ਹਲਕਾ ਗਿਦੜਵਾਹਾ ਦੇ ਪਿੰਡ ਦੌਲਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਪਿੰਡ ਦੇ 25 ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਹਿਤ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨੂੰ ਮੁਢਲੀਆਂ ਸਹੁਲਤਾਂ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਲਗਾਤਾਰ ਵਚਨਬਧ ਰਹੀ ਹੈ।

ਇਸ ਮੌਕੇ ਉਨ੍ਹਾਂ ਨਾਲ ਐਮਐਅਏ ਧਰਮਕੋਟ ਦਵਿੰਦਰਜੀਤ ਸਿੰਘ  ਲਾਡੀ ਢੋਸ, ਮੁੱਖ ਮੰਤਰੀ ਸਾਹਿਬ ਦੇ ਓਐਸਡੀ ਰਾਜਵੀਰ ਸਿੰਘ ਝੁਮਨ, ਆਮ ਆਦਮੀ ਪਾਰਟੀ ਦੇ ਯੂਥ ਆਗੂ ਚੁਸਪਿੰਦਰਬੀਰ ਸਿੰਘ ਚਾਹਲ ਅਤੇ ਅਭੈ ਸਿੰਘ ਢਿੱਲੋ ਆਦਿ ਮੌਜੂਦ ਸਨ।