ਗ੍ਰਾਮੀਣ ਸਿਹਤ ਤੇ ਪੋਸ਼ਣ ਕਮੇਟੀ ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ ਵਿਖੇ ਆਯੋਜਿਤ ਕੀਤੀ ਗਈ

ਰੂਪਨਗਰ, 28 ਫਰਵਰੀ 2025
ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ ਵਿਖੇ ਗ੍ਰਾਮੀਣ ਸਿਹਤ ਅਤੇ ਪੋਸ਼ਣ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਮਿਊਨਟੀ ਹੈਲਥ ਅਫਸਰ ਨਵਰੀਤ ਕੌਰ ਨੇ ਕੀਤੀ।
ਮੀਟਿੰਗ ਦੌਰਾਨ ਪਿੰਡ ਦੀ ਸਿਹਤ ਸੰਬੰਧੀ ਮੁੱਦਿਆਂ, ਪੋਸ਼ਣ, ਟੀਕਾਕਰਨ ਅਤੇ ਸਫਾਈ ਬਾਰੇ ਚਰਚਾ ਕੀਤੀ ਗਈ। ਹੈਲਥ ਵਰਕਰ ਪ੍ਰਿੰਸ ਵਰਮਾ, ਏਐਨਐੱਮ ਰੁਪਿੰਦਰ ਕੌਰ ਅਤੇ ਆਸ਼ਾ ਵਰਕਰਾਂ ਨੇ ਮੀਟਿੰਗ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਪਿੰਡ ਵਾਸੀਆਂ ਨੂੰ ਸਿਹਤਕਾਰੀ ਆਦਤਾਂ ਅਪਣਾਉਣ, ਪੋਸ਼ਟਿਕ ਆਹਾਰ ਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਬਾਰੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਕਿਹਾ ਕਿ ਇਹ ਮੀਟਿੰਗ ਪਿੰਡ ਵਾਸੀਆਂ ਵਿੱਚ ਸਿਹਤ ਅਤੇ ਪੋਸ਼ਣ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਮਹੱਤਵਪੂਰਨ ਪਹਿਲ ਹੈ। ਸਿਹਤਕਾਰੀ ਆਦਤਾਂ, ਪੂਸ਼ਟਿਕ ਆਹਾਰ ਅਤੇ ਸਰਕਾਰੀ ਸਿਹਤ ਯੋਜਨਾਵਾਂ ਦੀ ਜਾਣਕਾਰੀ ਹਰ ਪਰਿਵਾਰ ਤੱਕ ਪਹੁੰਚਣੀ ਚਾਹੀਦੀ ਹੈ ਤਾਂ ਜੋ ਹਰ ਕਿਸੇ ਨੂੰ ਵਧੀਆ ਤੰਦਰੁਸਤੀ ਮਿਲ ਸਕੇ।
ਮੀਟਿੰਗ ਵਿੱਚ ਇਹ ਵੀ ਚਰਚਾ ਹੋਈ ਕਿ ਸਿਹਤ ਮੰਤਰੀ ਵੱਲੋਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਪਿੰਡ ਵਾਸੀਆਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਉਨ੍ਹਾਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ।