ਬਰਨਾਲਾ, 28 ਮਈ 2021
ਰੋਜ਼ਗਾਰ ਉਤੱਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਤਾਂ ਜੋ ਨੌਜਵਾਨ www.pgrkam.com ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਕੇ ਰੋਜ਼ਗਾਰ ਬਿਊਰੋ ਵੱਲੋਂ ਮਿਲਣ ਵਾਲੀਆਂ ਵੱਖ ਵੱਖ ਸਹੂਲਤਾਂ ਦਾ ਪੂਰਾ ਲਾਭ ਉਠਾ ਸਕਣ।
ਉਨਾਂ ਕਿਹਾ ਕਿ ਨੌਜਵਾਨ ਘਰ ਬੈਠੇ ਹੀ ਇਸ ਪੋਰਟਲ ’ਤੇ ਵਿਜ਼ਿਟ ਕਰਕੇ ਆਪਣੀ ਯੋਗਤਾ ਅਨੁਸਾਰ ਨੌਕਰੀ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ www.pgrkam.com ’ਤੇ ਰਜਿਸਟਰਡ ਪ੍ਰਾਰਥੀਆਂ ਨੂੰ ਉਨਾਂ ਦੀ ਯੋਗਤਾ ਅਨੁਸਾਰ ਆਉਣ ਵਾਲੀਆਂ ਸਰਕਾਰੀ ਨੌਕਰੀਆਂ ਬਾਰੇ ਵੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੂਚਿਤ ਕੀਤਾ ਜਾਵੇਗਾ।

English





