ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਤਲਵੰਡੀ ਜੱਲੇ ਖਾਂ ‘ਚ ਐਲ.ਈ.ਡੀ. ਲਾਈਟਾਂ ਲਈ 1.25 ਲੱਖ ਰੁਪਏ ਦੀ ਰਾਸ਼ੀ ਜਾਰੀ

ਜ਼ੀਰਾ, 09 ਅਕਤੂਬਰ 2023:

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖ਼ਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਪਿੰਡ ਤਲਵੰਡੀ ਜੱਲੇ ਖਾਂ ਬਲਾਕ ਜੀਰਾ ਵਿਖੇ ਐਲ.ਈ.ਡੀ. ਲਾਈਟਾਂ ਲਗਾਉਣ ਲਈ 1.25 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਜੀਰਾ ਸ੍ਰੀ ਨਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸ੍ਰੀ ਨਰੇਸ਼ ਕਟਾਰੀਆ ਅਤੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਇਸ ਮੌਕੇ ਪਿੰਡ ਤਲਵੰਡੀ ਜੱਲੇ ਖਾਂ ਦੇ ਅਹੁਦੇਦਾਰਾਂ ਵੱਲੋਂ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ  ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਹਰਦੀਪ ਸਿੰਘ ਥਿੰਦ, ਦਵਿੰਦਰ ਸਿੰਘ ਥਿੰਦ, ਸੁਰਿੰਦਰ ਸਿੰਘ, ਪ੍ਰਤਾਪ ਸਿੰਘ, ਪੁਸ਼ਪਿੰਦਰ ਸਿੰਘ ਬੋਬੀ, ਸਾਹਿਬ ਸਿੰਘ ਸਰਪੰਚ ਪਿੰਡ ਤਲਵੰਡੀ ਜੱਲੇ ਖਾਂ ਆਦਿ ਹਾਜ਼ਰ ਸਨ।