-24 ਤੋਂ 30 ਸਤੰਬਰ ਤੱਕ ਲੱਗੇਗਾ ਰੋਜ਼ਗਾਰ ਮੇਲਾ
ਪਟਿਆਲਾ, 29 ਅਗਸਤ:
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਲੱਗਣ ਵਾਲੇ ਛੇਵੇਂ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਚੱਲ ਰਹੀ ਹੈ ਜੋ ਕਿ 16 ਸਤੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਤੰਬਰ ਮਹੀਨੇ ‘ਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਲਈ ਨੌਜਵਾਨਾਂ ‘ਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਨੌਜਵਾਨਾਂ ਵੱਲੋਂ ਰਜਿਸਟਰੇਸ਼ਨ ਕਰਵਾਉਣ ਲਈ ਬਿਊਰੋ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ‘ਚ ਉਹੀ ਨੌਜਵਾਨ ਭਾਗ ਲੈ ਸਕਣਗੇ ਜਿਨ੍ਹਾਂ ਨੇ 16 ਸਤੰਬਰ ਤੱਕ ਵੈਬਸਾਈਟ www.pgrkam.com ‘ਤੇ ਆਪਣੀ ਰਜਿਸਟਰੇਸ਼ਨ ਕਰਵਾਈ ਹੋਵੇਗੀ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੀ ਰਜਿਸਟਰੇਸ਼ਨ ਪੀ.ਜੀ.ਆਰ.ਕੇ.ਏ.ਐਮ. ‘ਤੇ ਜ਼ਰੂਰ ਕਰਵਾਉਣ।
ਸਿੰਪੀ ਸਿੰਗਲਾ ਨੇ ਦੱਸਿਆ ਕਿ ਨੌਜਵਾਨਾਂ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ ਬਲਾਕ ਪੱਧਰੀ ਸਹਾਇਤਾ ਕੇਂਦਰ ਜਿਹੜੇ ਕਿ ਬੀ.ਡੀ.ਪੀ.ਓ ਦਫ਼ਤਰ ਵਿੱਚ ਖੋਲੇ ਗਏ ਹਨ ਦੀ ਸਹਾਇਤਾ ਵੀ ਲੈ ਸਕਦੇ ਹਨ ਇਸ ਦੇ ਨਾਲ ਆਪਣੇ ਨੇੜੇ ਦੇ ਕਾਮਨ ਸਰਵਿਸ ਸੈਂਟਰ ਜਾਂ ਡਾਕ ਵਿਭਾਗ ‘ਤੇ ਜਾ ਕੇ ਵੀ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਕਰਾਉਣ ਲਈ ਸਹਾਇਤਾ ਵਾਸਤੇ ਹੈਲਪਲਾਈਨ ਨੰਬਰ 9877610877 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

English






