ਜ਼ਿਲ੍ਹਾ ਐਸ.ਏ.ਐਸ. ਨਗਰ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਲਈ ਕਰੋਨਾ ਨੈਗਟਿਵ ਰਿਪੋਰਟ ਅਤੇ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਨਹੀਂ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਕੌਮਾਂਤਰੀ ਫਲਾਈਟਾਂ ਰਾਹੀਂ ਆਉਣ ਵਾਲੇ ਮੁਸਾਫ਼ਰਾਂ ਉੱਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਇੰਨ-ਬਿੰਨ ਲਾਗੂ ਰਹਿਣਗੀਆਂ
ਐਸ.ਏ.ਐਸ. ਨਗਰ, 08 ਜੁਲਾਈ 2021
ਕਰੋਨਾ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਆਪਣੇ ਵੱਲੋਂ ਜਾਰੀ ਉਹ ਹੁਕਮ ਵਾਪਸ ਲਏ ਹਨ, ਜਿਨ੍ਹਾਂ ਤਹਿਤ ਜ਼ਿਲ੍ਹਾ ਐਸਏਐਸ ਨਗਰ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲਿਆਂ ਲਈ 72 ਘੰਟੇ ਪਹਿਲਾਂ ਦੀ ਕਰੋਨਾ ਨੈਗੇਟਿਵ ਰਿਪੋਰਟ ਜਾਂ ਕਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਡੋਜ ਦਾ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਸੀ।
ਨਵੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਐਸਏਐਸ ਨਗਰ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲਿਆਂ ਲਈ 72 ਘੰਟੇ ਪਹਿਲਾਂ ਵੀ ਕਰੋਨਾ ਨੈਗੇਟਿਵ ਰਿਪੋਰਟ ਜਾਂ ਕਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਡੋਜ ਦਾ ਸਰਟੀਫਿਕੇਟ ਲਾਜ਼ਮੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਹ ਛੋਟਾਂ ਡੋਮੈਸਟਿਕ ਫਲਾਈਟ ਰਾਹੀਂ ਆਉਣ ਵਾਲੇ ਆਉਣ ਵਾਲੇ ਮੁਸਾਫ਼ਰਾਂ ‘ਤੇ ਲਾਗੂ ਹੋਣਗੀਆਂ ਭਾਰਤ ਕੌਮਾਂਤਰੀ ਫਲਾਈਟਾਂ ਰਾਹੀਂ ਆਉਣ ਵਾਲੇ ਮੁਸਾਫ਼ਰਾਂ ਉੱਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਇੰਨ-ਬਿੰਨ ਲਾਗੂ ਰਹਿਣਗੀਆਂ।