ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਭਲਕੇ

ਰੂਪਨਗਰ, 7 ਜੂਨ 2024
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋ 9 ਜੂਨ ਦਿਨ ਐਤਵਾਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆ ਕਰਵਾਏ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੱਤਕਾ ਐਸੋਸ਼ੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸ਼ੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸ਼ੀਏਸ਼ਨ ਆਫ ਪੰਜਾਬ ਦੀ ਯੋਗ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ 9 ਜੂਨ 2024 ਦਿਨ ਐਤਵਾਰ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਰੋਪੜ ਵਿਖੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਅੰਡਰ 14 ਸਾਲ, ਅੰਡਰ 17 ਸਾਲ, ਅੰਡਰ 19 ਸਾਲ, ਅੰਡਰ 22 ਸਾਲ ਅਤੇ ਅੰਡਰ 25 ਸਾਲ ਲੜਕੇ ਅਤੇ ਲੜਕੀਆਂ ਦੇ ਫ਼ਾਈਟ ਮੁਕਾਬਲੇ ਕਰਵਾਏ ਜਾਣਗੇ।ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਦੇ ਇੰਚਾਰਜ ਜਸਪ੍ਰੀਤ ਸਿੰਘ ਲੋਧੀ ਮਾਜਰਾ ਨੇ ਦੱਸਿਆ ਕਿ ਵੱਖ-ਵੱਖ ਗੱਤਕਾ ਟੀਮਾ ਦੇ 150 ਦੇ ਕਰੀਬ ਬੱਚੇ ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈ ਰਹੇ ਹਨ, ਉਨ੍ਹਾਂ ਦੱਸਿਆ ਕਿ ਮੁਕਾਬਲਿਆ ਲਈ ਫਾਰਮ ਭਰ ਕੇ 8 ਜੂਨ ਸ਼ਾਮ 5 ਵਜੇ ਤੱਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਪੁੱਜਾ ਦਿੱਤੇ ਜਾਣ ਜਾਂ 9855391158 , 98-990-08585 ਇਨ੍ਹਾਂ ਨੰਬਰਾਂ ਉੱਤੇ ਵ੍ਹਟਸਐਪ ਵੀ ਕਰ ਸਕਦੇ ਹੋ।
ਇਸ ਮੌਕੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਜਸਵੀਰ ਸਿੰਘ, ਗੁਰਵਿੰਦਰ ਸਿੰਘ ਰੂਪਨਗਰ, ਅਮ੍ਰਿਤਪਾਲ ਸਿੰਘ ਭਰਤਗੜ੍ਹ, ਗੁਰਪ੍ਰੀਤ ਸਿੰਘ, ਅੰਗਦਵੀਰ ਸਿੰਘ ਹਾਜ਼ਰ ਸਨ।