ਜ਼ਿਲ੍ਹਾ ਪੱਧਰੀ ‘ਸ਼ੋ ਐਂਡ ਟੈੱਲ’ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲ ਕਰਮਗੜ੍ਹ ਦੇ ਬੱਚੇ
–ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ
ਬਰਨਾਲਾ, 27 ਅਕਤੂਬਰ:
ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਸਮਾਜਿਕ ਵਿਗਿਆਨ ਅਤੇ ਅੰਗ੍ਰੇਜ਼ੀ ਵਿਸ਼ੇ ਦੇ ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ, ਡੀਐੱਮ ਅਮਨਿੰਦਰ ਸਿੰਘ ਕੁਠਾਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਜ਼ਿਲ੍ਹਾ ਪੱਧਰੀ ‘ਸ਼ੋ ਐਂਡ ਟੈੱਲ’ ਮੁਕਾਬਲੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਬਰਨਾਲਾ ਵਿਖੇ ਕਰਵਾਏ ਗਏ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਡੀਐਮ ਅਮਨਿੰਦਰ ਕੁਠਾਲਾ ਨੇ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਪ੍ਰਤੀ ਬੱਚਿਆਂ ਦੀ ਰੌਚਕਤਾ ਵਧਾਉਣ, ਸਟੇਜ ‘ਤੇ ਖੜ ਕੇ ਬੋਲਣ ਅਤੇ ਆਪਣੀ ਗੱਲ ਰੱਖਣ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਵਿਭਾਗ ਵੱਲੋਂ ਇਹ ਮੁਕਾਬਲੇ ਕਰਵਾਏ ਗਏ ਹਨ। ਜਿਊਰੀ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਦੇ ਅਧਿਆਪਕ ਜਗਪਾਲ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਤੋਂ ਸ਼ਰਨਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਪੰਜਾਬ ਤੋਂ ਮਮਤਾ ਰਾਣੀ ਅਤੇ ਸਰਕਾਰੀ ਹਾਈ ਸਕੂਲ ਜੰਗੀਆਣਾ ਤੋਂ ਮੈਡਮ ਅਮਨਦੀਪ ਕੌਰ ਸ਼ਾਮਿਲ ਹੋਏ। ਮੁਕਾਬਲਿਆਂ ਵਿੱਚ ਮਿਡਲ ਵਰਗ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਨਵਰਾਜ ਕੌਰ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਉਗੋਕੇ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤਰ੍ਹਾਂ ਸੀਨੀਅਰ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਨੌਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੇ ਵਿਦਿਆਰਥੀ ਕ੍ਰਿਸ਼ ਸ਼ਰਮਾ ਨੇ ਤੀਜਾ ਸਥਾਨ ਹਾਸਿਲ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ,ਜਿਊਰੀ ਟੀਮ ਅਤੇ ਡੀਐਮ ਅਮਨਿੰਦਰ ਕੁਠਾਲਾ, ਬੀਐਮ ਹਰਵਿੰਦਰ ਰੋਮੀ, ਤੇਜਿੰਦਰ ਸ਼ਰਮਾ ਅਤੇ ਜਗਦੀਸ਼ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਮੈਡਮ ਨੀਰਾ ਗਰਗ, ਹਰਪ੍ਰੀਤ ਕੌਰ, ਅਮਨਦੀਪ ਸ਼ਰਮਾ, ਗੁਰਜੀਤ ਸਿੰਘ ਤੇ ਕੁਲਦੀਪ ਕੌਰ ਹਾਜ਼ਰ ਰਹੇ।

English






