ਰੂਪਨਗਰ, 21 ਅਕਤੂਬਰ:
ਹਾੜੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੇ ਖਾਦ, ਬੀਜ ਅਤੇ ਕੀਟਨਾਸ਼ਕ /ਨਦੀਨਨਾਸ਼ਕ ਦਵਾਈਆਂ ਉਪਲਬੱਧ ਕਰਵਾਉਣ ਲਈ ਪੰਜਾਬ ਸਰਕਾਰ ਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ.ਗੁਰਬਚਨ ਸਿੰਘ ਦੀ ਅਗਵਾਈ ਹੇਠ ਕੁਆਲਿਟੀ ਕੰਟਰੋਲ ਦੀ ਟੀਮ ਵੱਲੋ ਮੋਰਿੰਡਾ ਵਿਖੇ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਚੈੱਕਿਗ ਕੀਤੀ।
ਚੈਕਿੰਗ ਦੌਰਾਨ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋ ਸਖਤ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਡੀਲਰ ਬਿਨਾਂ ਲਾਇਸੈਂਸ/ ਅਡੀਸ਼ਨ ਤੋਂ ਖਾਦ,ਬੀਜ ਅਤੇ ਕੀੜੇਮਾਰ ਦਵਾਈਆਂ ਨਹੀ ਖਰੀਦੇਗਾ ਅਤੇ ਨਾ ਹੀ ਆਪਣੀ ਦੁਕਾਨ ਤੇ ਰੱਖਕੇ ਵੇਚੇਗਾ।
ਇਸ ਮੌਕੇ ਉਨ੍ਹਾਂ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਸ ਕੰਪਨੀ/ਸੋਰਸ ਦੀ ਲਾਇਸੈਂਸ ਵਿੱਚ ਅਡੀਸ਼ਨ ਕਰਵਾਈ ਗਈ ਹੈ ਉਸੇ ਰਾਹੀ ਹੀ ਖੇਤੀ ਸਮੱਗਰੀ ਖਰੀਦੀ ਜਾਵੇ ਨਾ ਕੇ ਹੋਰ ਸੋਰਸ ਤੋਂ ਖਰੀਦੀ ਜਾਵੇ। ਇਸ ਲਈ ਸਾਰੇ ਦਸਤਾਵੇਜ਼ ਮੁਕੰਮਲ ਰੱਖੇ ਜਾਣ ਅਤੇ ਹਰ ਕਿਸਾਨ ਨੂੰ ਖਰੀਦੇ ਸਮਾਨ ਦਾ ਬਿੱਲ ਜਰੂਰ ਦਿੱਤਾ ਜਾਵੇ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਕਿਹਾ ਕਿ ਜੋ ਕਿਸਾਨ ਤੁਹਾਡੇ ਕੋਲੋ ਖੇਤੀ ਸਮੱਗਰੀ ਖਰੀਦ ਦੇ ਹਨ ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਵਿਭਾਗ ਨਾਲ ਤਾਲਮੇਲ ਕਰਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨ।
ਇਸ ਮੌਕੇ ਪਵਿੱਤਰ ਸਿੰਘ ਏ.ਐਸ.ਆਈ ਅਤੇ ਦਲਜੀਤ ਸਿੰਘ ਏ.ਟੀ.ਐਮ,ਕਿਸਾਨ ਅਤੇ ਦੁਕਾਨਦਾਰ ਹਾਜ਼ਰ ਸਨ।

English






