ਜਿਲ੍ਹਾ ਮੈਜਿਸਟਰੇਟ ਨੇ 26 ਸਤੰਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ

DC Tarantaran
ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਪਾਬੰਦੀ
ਤਰਨ ਤਾਰਨ, 24 ਸਤੰਬਰ :
ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਪੱਤਰ ਰਾਹੀਂ ਸੂਚਨਾ ਪ੍ਰਾਪਤ ਹੋਈ ਹੈ ਕਿ ਪੰਜਾਬ ਪੱਧਰ ਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸੂਬਾ ਪੱਧਰ ਤੇ 24 ਸਤੰਬਰ ਤੋਂ 26 ਸਤੰਬਰ 2020 ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ ਅਤੇ ਜਿਸ ਨੂੰ ਪੱਗੜੀ ਸੰਭਾਲ ਜੱਟਾ ਲਹਿਰ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਆੜਤੀ, ਮਜ਼ਦੂਰ ਅਤੇ ਵਿਦਿਆਰਥੀ ਸੰਗਠਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਰੇਲ ਰੋਕਣ ਦੇ ਐਲਾਨ ਅਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਂਵਾਂ ‘ਤੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਉਪਰੋਕਤ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਾਬੰਦੀ ਦੇ ਇਹ ਹੁਕਮ 26 ਸਤੰਬਰ, 2020 ਲਾਗੂ ਰਹਿਣਗੇ।