ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 3 ਨੌਜਵਾਨ ਸ਼ਾਰਟਲਿਸਟਿਡ

ਰੂਪਨਗਰ, 7 ਨਵੰਬਰ:
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੂਪਨਗਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਦੇ ਮੌਕੇ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਲਗਾਏ ਜਾ ਰਹੇ ਹਨ ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਗਰਾਂਉਡ ਫਲੋਰ, ਡੀ.ਸੀ. ਕੰਪਲੈਕਸ ਰੂਪਨਗਰ ਵਿਖੇ ਭਾਰਦਵਾਜ ਮਲਟੀਸਪੈਸ਼ਲਿਟੀ ਹਸਪਤਾਲ ਮੜੌਲੀ ਕਲਾਂ ਮੋਰਿੰਡਾ ਕੰਪਨੀ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ 9 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋ 3 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਰਦਵਾਜ ਮਲਟੀਸਪੈਸ਼ਲਿਟੀ ਹਸਪਤਾਲ ਮੜੌਲੀ ਕਲਾਂ ਮੋਰਿੰਡਾ ਕੰਪਨੀ ਨਿਯੋਜਕ ਵੱਲੋਂ ਐਮ.ਡੀ ਮੈਡੀਸਨ ਡਾਕਟਰ,  ਮੈਡੀਕਲ ਅਫਸਰ, ਨਰਸਿੰਗ ਸਟਾਫ, ਫਾਰਮਾਸਿਸਟ, ਰਿਸੇਪਸ਼ਨਿਸਟ ਅਤੇ ਹਾਉਸਕੀਪਿੰਗ ਸਟਾਫ ਦੀ ਅਸਾਮੀਆਂ ਸਬੰਧੀ ਇੰਟਰਵਿਊ ਲਈ ਗਈ।  ਐਮ.ਡੀ ਮੈਡੀਸਨ ਡਾਕਟਰ, ਮੈਡੀਕਲ ਅਫਸਰ, ਨਰਸਿੰਗ ਸਟਾਫ, ਫਾਰਮਾਸਿਸਟ, ਰਿਸੇਪਸ਼ਨਿਸਟ, ਹਾਉਸਕੀਪਿੰਗ ਸਟਾਫ  ਲਈ ਚੁਣੇ ਗਏ ਉਮੀਦਵਾਰਾਂ ਦੇ ਕੰਮ ਦਾ ਸਥਾਨ ਮੜੌਲੀ ਕਲਾਂ ਮੋਰਿੰਡਾ ਹੋਵੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।