ਰੂਪਨਗਰ, 18 ਜਨਵਰੀ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀ.ਸੀ. ਕੰਪਲੈਕਸ ਰੂਪਨਗਰ ਵਿਖੇ ਅੱਜ ਸਵੇਰੇ 10.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਇੰਟਰਨੈੱਟ ਸਰਵਿਸ ਪ੍ਰੋਵਾਈਡਰ ਦੇ ਨਿਯੋਜਕ ਵਲੋਂ ਇੰਟਰਵਿਊ ਲਈ ਜਾਵੇਗੀ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਲਾਰਡ ਕ੍ਰਿਸ਼ਨਾ ਇਨਫੋਟੈੱਕ ਪਾਰਕ (ਇੰਟਰਨੈੱਟ ਸਰਵਿਸ ਪ੍ਰੋਵਾਈਡਰ) ਦੇ ਨਿਯੋਜਕ ਵੱਲੋਂ ਲਾਈਨਮੈਨ/ਟੈਕਨੀਸ਼ੀਅਨ ਦੀਆਂ ਅਸਾਮੀਆਂ ਲਈ 8ਵੀਂ, 10ਵੀਂ ਪਾਸ ਕੇਵਲ ਪੁਰਸ਼ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 10,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਕੰਮ ਦਾ ਸਥਾਨ ਜਿਲ੍ਹਾ ਰੂਪਨਗਰ ਦੇ ਨਜ਼ਦੀਕ ਹੋਵੇਗਾ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਪ੍ਰਾਰਥੀ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।
ਮੀਨਾਕਸ਼ੀ ਬੇਦੀ ਨੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

English






