ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਖੇਤੀਬਾੜੀ ਸੰਦਾ ਦੀ ਵਰਤੋਂ ਕਰਕੇ ਖੇਤ ਵਿੱਚ ਕੀਤਾ ਜਾ ਸਕਦਾ ਹੈ ਜ਼ਜ਼ਬ
ਫਾਜ਼ਿਲਕਾ 30 ਸਤੰਬਰ:
ਮੁੱਖ ਖੇਤੀਬਾੜੀ ਅਫਸਰ ਡਾ ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਜੰਡਵਾਲਾ ਖਰਤਾ ਵਿੱਚ ਖੇਤੀਬਾੜੀ ਵਿਭਾਗ ਵੱਲੋ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਪ ਵਿੱਚ ਪੰਜਾਬ ਸਰਕਾਰ ਵੱਲੋ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਲਈ ਚਲਾਈ ਮੁਹਿੰਮ ਵਿੱਚ ਕਿਸਾਨਾਂ ਨੂੰ ਯੋਗਦਾਨ ਦੇਣ ਸਬੰਧੀ ਕਿਹਾ ਗਿਆ।
ਕੈਂਪ ਵਿੱਚ ਡਾ ਆਸ਼ੂ ਬਾਲਾ ਵੱਲੋ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਖੇਤ ਵਿੱਚ ਹੀ ਵਾਹੁਣ ਅਤੇ ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ।ਡਾ ਸੁਖਦੀਪ ਸਿੰਘ ਵੱਲੋ ਕੈਪ ਵਿੱਚ ਹਾਜ਼ਰ ਕਿਸਾਨਾਂ ਨੂੰ ਵੱਖ ਵੱਖ ਸੰਦਾ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਜ਼ਜ਼ਬ ਕਰਨ ਲਈ ਜਾਗਰੂਕ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸੁਪਰ ਸੀਡਰ, ਹੈਪੀ ਸੀਡਰ, ਐਮ ਬੀ ਪਲਾਅ ਆਦਿ ਸੰਦਾਂ ਦੀ ਵਰਤੋ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹਿਆ ਜਾ ਸਕਦਾ ਹੈ ਅਤੇ ਬੇਲਰ ਦੀ ਵਰਤੋ ਨਾਲ ਗੰਢਾਂ ਬਣਾਕੇ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾ ਸਕਦੀ ਹੈ।ਡਾ. ਰਾਜਦਵਿੰਦਰ ਸਿੰਘ ਵੱਲੋਂ ਝੋਨੇ ਦੀ ਫਸਲ ਉਪਰ ਕੀੜੇ ਮਕੌੜਿਆਂ ਦੀ ਰੋਕਥਾਮ ਸਬੰਧੀ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾ ਨੂੰ ਝੋਨੇ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚੋ ਨਿਕਲਣ ਅਤੇ ਜਾਗਰੂਕਤਾ ਮੁਹਿੰਮ ਤਹਿਤ ਆਪਣੇ ਬੱਚਿਆ ਦਾ ਭਵਿੱਖ ਸੁਰੱਖਿਅਤ ਕਰਨ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਪਿੰਡ ਦੇ ਕਿਸਾਨਾਂ ਵੱਲੋ ਖੇਤੀਬਾੜੀ ਵਿਭਾਗ ਦਾ ਸਹਿਯੋਗ ਦੇਣ ਸਬੰਧੀ ਆਸ਼ਵਾਸਨ ਦਿੱਤਾ ਗਿਆ।
ਸਬਜੀਆਂ ਦੀ ਬਿਜਾਈ ਵੱਲ ਪ੍ਰੇਰਿਤ ਕਰਨ ਲਈ ਮੌਕੇ ਤੇ ਹਾਜਰ ਕਿਸਾਨਾਂ ਨੂੰ ਸਬਜੀਆਂ ਦੀਆਂ ਮਿੰਨੀ ਕਿੱਟਾ ਮੁਫ਼ਤ ਵੰਡੀਆਂ ਗਈਆਂ।

English






