ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਲਗਾਇਆ ਗਿਆ ਫਰੀ ਪ੍ਰਦੂਸ਼ਣ ਚੈੱਕਅਪ ਕੈਂਪ

ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਲਗਾਇਆ ਗਿਆ ਫਰੀ ਪ੍ਰਦੂਸ਼ਣ ਚੈੱਕਅਪ ਕੈਂਪ

ਐਸ.ਏ.ਐਸ ਨਗਰ  31 ਅਗਸਤ

ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਅਤੇ ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਚੇਤਨ ਕੋਹਲੀ ਪ੍ਰਦੂਸ਼ਣ ਚੈੱਕ ਸੈਂਟਰ ਪਿੰਡ ਦਾਊਂ ਵਿਖੇ ਫਰੀ ਪ੍ਰਦੂਸ਼ਣ ਚੈੱਕਅਪ ਕੈਂਪ ਲਗਾਇਆ ਗਿਆ ।

ਵਧੇਰੇ  ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਕੈਂਪ ਦੌਰਾਨ ਆਮ ਲੋਕਾਂ ਦੇ ਵਹੀਕਲ ਚੈੱਕ ਕਰਨ ਉਪਰੰਤ ਉਨ੍ਹਾਂ  ਨੂੰ ਫਰੀ ਪ੍ਰਦੂਸ਼ਣ ਸਰਟੀਫਿਕੇਟ ਦਿੱਤੇ ਗਏ ਅਤੇ ਨਾਲ ਹੀ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਅਤੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ।