–ਖੇਡਾਂ ਵਤਨ ਪੰਜਾਬ ਦੀਆਂ—
ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਸਫਲਤਾਪੂਰਵਕ ਸਮਾਪਤ
ਬਰਨਾਲਾ, 21 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਤਹਿਤ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਐਲਬੀਐਸ ਕਾਲਜ ਬਰਨਾਲਾ ਵਿਖੇ ਕਰਵਾਏ ਗਏ ਜੋ ਸਫ਼ਲਤਾਪੂਰਵਕ ਸਮਾਪਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟੇਬਲ ਟੈਨਿਸ ਕੋਚ ਬਰਿੰਦਰਜੀਤ ਕੌਰ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲਿਆਂ ਵਿੱਚ ਉਮਰ ਵਰਗ 14 ਵਿਚ ਅੰਮ੍ਰਿਤਸਰ, ਉਮਰ ਵਰਗ 17 ਵਿੱਚ ਐਸਏਐਸ ਨਗਰ, ਉਮਰ ਵਰਗ 21 ਵਿੱਚ ਜਲੰਧਰ, 21-40 ਵਿੱਚ ਲੁਧਿਆਣਾ, 41-50 ਵਿੱਚ ਲੁਧਿਆਣਾ ਤੇ 50+ ਵਿੱਚ ਵੀ ਲੁਧਿਆਣਾ ਨੇ ਸੋਨ ਤਗ਼ਮਾ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸ਼ੁਰੂਆਤ ਵਿੱਚ ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਗਏ ਅਤੇ ਉਸ ਮਗਰੋਂ ਲੜਕਿਆਂ ਦੇ ਮੁਕਾਬਲੇ ਸਫਲਤਾਪੂਰਵਕ ਸਮਾਪਤ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਨੂੰ ਸਿਰੇ ਚੜ੍ਹਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

English






