ਡਾ. ਅਮਨਦੀਪ ਸਿੰਘ ਭੰਡਾਰੀ ਨੂੰ ਅਧਿਆਪਕ ਦਿਵਸ ਦੇ ਮੌਕੇ ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ – ਬੈੱਸਟ ਐਜੂਕੇਟਰ ਅਵਾਰਡ ਨਾਲ ਸਨਮਾਨਿਤ

ਡਾ. ਅਮਨਦੀਪ ਸਿੰਘ ਭੰਡਾਰੀ ਨੂੰ ਅਧਿਆਪਕ ਦਿਵਸ ਦੇ ਮੌਕੇ ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ – ਬੈੱਸਟ ਐਜੂਕੇਟਰ ਅਵਾਰਡ ਨਾਲ ਸਨਮਾਨਿਤ

ਪਟਿਆਲਾ, 6 ਸਤੰਬਰ:

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਡਾ. ਅਮਨਦੀਪ ਸਿੰਘ ਭੰਡਾਰੀ ਨੂੰ ਅਧਿਆਪਕ ਦਿਵਸ ਦੇ ਮੌਕੇ ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ – ਬੈੱਸਟ ਐਜੂਕੇਟਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਦੇ ਸ਼ਿਵਾਲਿਕ ਵਿਊ ਹੋਟਲ ਵਿੱਚ 4 ਸਤੰਬਰ, 2022 ਨੂੰ ਬਰੇਵ ਸਾਊਲਜ਼ ਸੰਸਥਾ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਤੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਵਿੱਚੋਂ ਕਰੀਬ 80 ਅਧਿਆਪਕਾਂ ਨੂੰ ਐਵਾਰਡਜ਼ ਨਾਲ ਸਨਮਾਨਿਆ ਗਿਆ। ਇਸ ਸਮਾਰੋਹ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਆਨੰਦ ਅਗਰਵਾਲ ਅਤੇ ਆਈ. ਆਈ. ਟੀ ਰੁੜਕੀ ਦੇ ਪ੍ਰੋਫੈਸਰ ਡਾ. ਨਵਨੀਤ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।